the Fourth Week of Advent
Click here to join the effort!
Read the Bible
ਬਾਇਬਲ
ਅਮਸਾਲ 27
1 ਕਲ੍ਹ੍ਹ ਬਾਰੇ ਫਢ਼ਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।
2 ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।
3 ਪਬ੍ਬਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।4 ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸਕਦ ਹੈ।
5 ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।6 ਹੋ ਸਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।
7 ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸਵਾਦਿਲੀਆਂ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।
8 ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧ੍ਧਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।
9 ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪਂਨ ਹੁੰਦੀ ਹੈ।10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।
11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸਕਾਂਗਾ ਜੋ ਮੈਨੂੰ ਤਿਰਸਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸਕਦਾ ਹਾਂ।
12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।
13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿਂਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿਂਮੇਦਾਰੀ ਚੁੱਕਦਾ।
14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।
15 ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।16 ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।
17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।
18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।
19 ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।
20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਬਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵਧੇਰੇ ਲੋਚਦੇ ਹਨ।
21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।
22 ਤੁਸੀਂ ਕਿਸੇ ਮੂਰਖ ਨੂੰ ਪੀਹ ਸਕਦੇ ਹੋ, ਉਸ ਨੂੰ ਇੰਝ ਪੀਹ ਸਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਁਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।
23 ਪ੍ਰਪਕ੍ਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ। 25 ਜਦੋਂ ਤੁਸੀਂ ਸੁੱਕਾ ਘਾਹ ਇਕੱਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇਕੱਤ੍ਰ ਕਰਦੇ ਹੋ।26 ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸਕਦੇ ਹੋ।27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।