the Week of Proper 28 / Ordinary 33
Click here to join the effort!
Read the Bible
ਬਾਇਬਲ
ਅਮਸਾਲ 7
1 ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।2 ਜੇਕਰ ਤੁਸੀਂ ਮੇਰਾ ਹੁਕਮ ਮੰਨੋ ਤੁਸੀਂ ਜਿਉਵੋਁਗੇ। ਮੇਰੀਆਂ ਸਿਖਿਆਵਾਂ ਨੂੰ ਆਪਣੀ ਅੱਖ ਦੀ ਪੁਤਲੀ ਵਾਂਗ ਅਨਮੋਲ ਬਣਾਕੇ ਰੱਖੋ।3 ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ।4 ਸਿਆਣਪ ਨੂੰ ਆਖ,"ਤੂੰਁ ਮੇਰੀ ਭੈਣ ਹੈਂ!" ਅਤੇ ਸਮਝਦਾਰੀ ਨੂੰ ਆਪਣੇ ਪਰਿਵਾਰ ਦਾ ਸਦੱਸ ਕਹੋ।5 ਉਹ ਤੁਹਾਨੂੰ ਇੱਕ ਅਜਨਬੀ ਔਰਤ, ਇੱਕ ਵਿਦੇਸ਼ੀ ਔਰਤ ਤੋਂ ਬਚਾਵੇਗੀ ਜੋ ਕੂਲੀਆਂ ਗੱਲਾਂ ਕਰਦੀ ਹੈ।
6 ਇੱਕ ਦਿਨ ਮੈਂ ਆਪਣੀ ਖਿੜਕੀ ਦੇ ਪਰਦਿਆਂ ਦਰਮਿਆਨੋਁ ਬਾਹਰ ਝਾਕਿਆ।7 ਮੈਂ ਅਪ੍ਰੌੜਾਂ, ਦਰਮਿਆਨ, ਮੁੰਡਿਆਂ ਦਰਮਿਆਨ, ਇੱਕ ਨੌਜਵਾਨ ਨੂੰ ਵੇਖਿਆ ਜਿਸਨੂੰ ਕੋਈ ਸੂਹ ਨਹੀਂ ਸੀ।8 ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ।9 ਹਨੇਰਾ ਹੋਣ ਵਾਲਾ ਸੀ - ਸੂਰਜ ਛੁਪ ਰਿਹਾ ਸੀ। ਰਾਤ ਪੈਣ ਵਾਲੀ ਸੀ।10 ਔਰਤ ਉਸਨੂੰ ਮਿਲਣ ਲਈ ਘਰੋ ਬਾਹਰ ਆਈ। ਉਸਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ।11 ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ!12 ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ।13 ਉਸਨੇ ਨੌਜਵਾਨ ਨੂੰ ਖਿੱਚ ਲਿਆ ਅਤੇ ਉਸਨੂੰ ਚੁੰਮ ਲਿਆ। ਉਸਨੇ ਬੇਸ਼ਰਮੀ ਨਾਲ ਉਸਨੂੰ ਆਖਿਆ,14 "ਮੈਂ ਅੱਜ ਸੁਖ ਸਾਂਦ ਦੀ ਬਲੀ ਹਾਜਰ ਕੀਤੀ। ਅਤੇ ਅੱਜ ਮੈਂ ਕੀਤੇ ਹੋਏ ਇਕਰਾਰ ਨੂੰ ਪੂਰਿਆਂ ਕੀਤਾ।15 "ਅਤੇ ਇਸ ਲਈ ਮੈਂ ਤੁਹਾਨੂੰ ਆਪਣੇ ਨਾਲ ਭੋਜਨ ਲਈ ਸੱਦਾ ਦੇਣ ਬਾਹਰ ਆਈ ਹਾਂ। ਮੈਂ ਤੇਰੀ ਬਹੁਤ ਭਾਲ ਕਰਦੀ ਰਹੀ ਹਾਂ। ਤੇ ਹੁਣ ਮੈਂ ਤੈਨੂੰ ਲੱਭ ਲਿਆ ਹੈ!16 ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ।17 "ਮੈਂ ਆਪਣੇ ਬਿਸਤਰੇ ਉੱਤੇ ਅਤਰ ਛਿੜਕਿਆ ਹੈ। ਭਾਂਤ-ਭਾਂਤ ਦੀ ਗੰਧਰਸ ਬਹੁਤ ਕਮਾਲ ਦੀਆਂ ਹਨ।18 ਹੁਣ ਆਓ, ਆਪਾਂ ਖੁਦ ਹੀ ਸਵੇਰ ਤਦ ਆਨੰਦ ਮਾਣੀੇ, ਆਪਾਂ ਪਿਆਰ ਨਾਲ ਸ਼ਰਾਬੀ ਹੋ ਜਾਈਏ।19 "ਮੇਰਾ ਪਤੀ ਘਰੇ ਨਹੀਂ ਹੈ ਉਹ ਇੱਕ ਲਂਮੇਁ ਸਫ਼ਰ ਤੇ ਬਾਹਰ ਚਲਿਆ ਗਿਆ ਹੈ।20 ਉਸਨੇ ਲੰਮੀ ਯਾਤਰਾ ਲਈ ਕਾਫ਼ੀ ਪੈਸੇ ਨਾਲ ਰੱਖੇ ਹੋਏ ਹਨ। ਉਹ ਦੋ ਹਫ਼ਤਿਆਂ ਤੋਂ ਪਹਿਲਾਂ ਘਰ ਨਹੀਂ ਆਵੇਗਾ।"21 ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚਂਚਲਤਾ ਨਾਲ ਭਰਮਾਇਆ, ਉਸਨੇ ਉਸਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ।22 ਅਤੇ ਉਹ ਨੌਜਵਾਨ ਉਸਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਆ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ,23 ਜਦੋਂ ਤੱਕ ਉਸਦੇ ਦਿਲ ਵਿੱਚ ਤੀਰ ਨਾਂ ਵਜ੍ਜੇ, ਇੱਕ ਪੰਛੀ ਵਾਂਗ ਜੋ ਸਿਧ੍ਧਾ ਕੁੜਿਕ੍ਕੀ ਵੱਲ ਉੱਡ ਪਿਆ, ਅਤੇ ਉਸਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ।
24 ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ।25 ਆਪਣੇ ਦਿਲ ਨੂੰ ਉਸਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸਦੇ ਰਾਹਾਂ ਤੇ ਨਾ ਠਹਿਰੋ।26 ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ।27 ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਘੋਰਨਿਆਂ ਵੱਲ ਲੈ ਜਾਂਦਾ ਹੈ।