Lectionary Calendar
Thursday, February 26th, 2026
the First Week of Lent
There are 38 days til Easter!
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

ਜ਼ਬੂਰ 103

1 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰੋ।2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚ ਮੁੱਚ ਮਿਹਰਬਾਨ ਹੈ।3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ। ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ। ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।

6 ਯਹੋਵਾਹ ਬੇਲਾਗ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿਖਾਏ। ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸਕਦਾ ਹੈ।8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ। ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ ਪਰ ਉਸਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ ਜਿੰਨਾ ਪਛਮ ਪੂਰਬ ਤੋਂ ਦੂਰ ਹੈ।13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿਂਦਗੀਆਂ ਛੋਟੀਆਂ ਹਨ। ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ। ਫ਼ੇਰ ਗਰਮ ਹਵਾ ਵਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ। ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸਕੋਂਗੇ ਕਿ ਫ਼ੁੱਲ ਕਿਥੇ ਉਗਿਆ ਸੀ।17 ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ। ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ। ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।18 ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸਦੇ ਕਰਾਰ ਉੱਤੇ ਚੱਲਦੇ ਹਨ। ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸਦੇ ਹੁਕਮ ਮੰਨਦੇ ਹਨ।

19 ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ। ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ, ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ। ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।21 ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ। ਤੁਸੀਂ ਉਸਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ ਜੋ ਪਰਮੇਸ਼ੁਰ ਚਾਹੁੰਦਾ ਹੈ।22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ। ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ। ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।

 
adsfree-icon
Ads FreeProfile