Lectionary Calendar
Thursday, March 19th, 2026
the Fourth Week of Lent
There are 17 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 114

1 ਇਸਰਾਏਲ ਨੇ ਮਿਸਰ ਛੱਡ ਦਿੱਤਾ। ਯਾਕੂਬ ਨੇ ਉਸ ਪਰਦੇਸ ਨੂੰ ਛੱਡ ਦਿੱਤਾ।2 ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ। ਇਸਰਾਏਲ ਉਸ ਦੀ ਸਲਤਨਤ ਬਣ ਗਈ।3 ਲਾਲ ਸਾਗਰ ਨੇ ਇਸਨੂੰ ਦੇਖਿਆ ਅਤੇ ਉਹ ਦੌੜ ਗਿਆ। ਯਰਦਨ ਨਦੀ ਮੁੜੀ ਅਤੇ ਨੱਸ ਪਈ।4 ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ, ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ।5 ਹੇ ਲਾਲ ਸਾਗਰ, ਤੂੰ ਕਿਉਂ ਨਸਿਆ ਸੀ? ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨਸੀ ਸੀ?6 ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ? ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?7 ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਮ੍ਹਣੇ ਧਰਤੀ ਹਿੱਲ ਗਈ ਸੀ।8 ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ। ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦਾ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।

 
adsfree-icon
Ads FreeProfile