the Third Week after Epiphany
Click here to learn more!
Read the Bible
ਬਾਇਬਲ
ਜ਼ਬੂਰ 116
1 ਮੈਂ ਇਸਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾਵਾਂ ਸੁਣਦਾ ਹੈ।2 ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।3 ਮੈਂ ਤਾਂ ਮਰ ਹੀ ਚਲਿਆ ਸ੍ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।4 ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ। ਮੈਂ ਆਖਿਆ, "ਯਹੋਵਾਹ, ਮੈਨੂੰ ਬਚਾਉ!"5 ਯਹੋਵਾਹ ਸ਼ੁਭ ਅਤੇ ਦਯਾਵਾਨ ਹੈ। ਪਰਮੇਸ਼ੁਰ ਮਿਹਰਬਾਨ ਹੈ।6 ਯਹੋਵਾਹ ਬੇਸਹਾਰਿਆਂ ਦਾ ਧਿਆਨ ਰਖਦਾ ਹੈ। ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।7 ਹੇ ਮੇਰੀ ਆਤਮਾ, ਸ਼ਾਂਤ ਹੋ ਜਾ! ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ।8 ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੇਰੇ ਅਥਰੂ ਰੋਕੋ। ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।9 ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।
10 ਮੈਂ ਉਦੋਂ ਵੀ ਵਿਸ਼ਵਾਸ ਕਰਦਾ ਰਿਹਾ ਜਦੋਂ ਮੈਂ ਇਹ ਵੀ ਆਖਿਆ ਸੀ, "ਮੈਂ ਤਬਾਹ ਹੋ ਗਿਆ ਹਾਂ!"11 ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ, "ਸਾਰੇ ਬੰਦੇ ਝੂਠੇ ਹਨ!"12 ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।13 ਉਸਨੇ ਮੈਨੂੰ ਬਚਾਇਆ, ਇਸ ਲਈ ਮੈਂ ਉਸ ਅੱਗੇ ਪਿਆਲਾ ਭੇਟ ਕਰਾਂਗਾ। ਅਤੇ ਮੈਂ ਯਹੋਵਾਹ ਦਾ ਨਾਮ ਪੁਕਾਰਾਂਗਾ।14 ਮੈਂ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਯਹੋਵਾਹ ਨਾਲ ਇਕਰਾਰ ਕੀਤਾ ਸੀ। ਹੁਣ ਮੈਂ ਉਸਦੇ ਸਮੂਹ ਬੰਦਿਆ ਦੇ ਸਾਮ੍ਹਣੇ ਜਾਵਾਂਗਾ।15 ਯਹੋਵਾਹ ਵਾਸਤੇ ਉਸਦੇ ਕਿਸੇ ਵੀ ਚੇਲੇ ਦੀ ਮੌਤ ਯਹੋਵਾਹ ਵਾਸਤੇ ਬਹੁਤ ਮਹੱਤਵਪੂਰਣ ਹੈ। ਹੇ ਯਹੋਵਾਹ, ਮੈਂ ਤੁਹਾਡੇ ਸੇਵਕਾਂ ਵਿੱਚੋਂ ਹਾਂ।16 ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।17 ਮੈਂ ਤੁਹਾਡੇ ਅੱਗੇ ਸ਼ੁਕਰਾਨਾ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।18 ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਹੁਣ ਮੈਂ ਉਸਦੇ ਸਮੂਹ ਬੰਦਿਆਂ ਦੇ ਸਾਮ੍ਹਣੇ ਜਾਵਾਂਗਾ।19 ਮੈਂ ਯਰੂਸ਼ਲਮ ਦੇ ਮੰਦਰ ਵਿੱਚ ਜਾਵਾਂਗਾ। ਯਹੋਵਾਹ ਦੀ ਉਸਤਤਿ ਕਰੋ।