the Fourth Week of Advent
free while helping to build churches and support pastors in Uganda.
Click here to learn more!
Read the Bible
ਬਾਇਬਲ
ਜ਼ਬੂਰ 118
1 ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।2 ਇਸਰਾਏਲ ਆਖ, "ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!"3 ਜਾਜਕੋ ਆਖੋ, "ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!"4 ਯਹੋਵਾਹ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਮੂਹ ਲੋਕੋਂ, ਆਖੋ, "ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!"5 ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ। ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ।6 ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸਕਦੇ।7 ਯਹੋਵਾਹ ਮੇਰਾ ਮਦਦਗਾਰ ਹੈ। ਮੈਂ ਆਪਣੇ ਦੁਸ਼ਮਣਾਂ ਨੂੰ ਹਾਰਦਿਆਂ ਵੇਖਾਂਗਾ।8 ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਨਾਲੋਂ ਯਕੀਨ ਰਖਣਾ ਬਿਹਤਰ ਹੈ।9 ਤੁਹਾਡੇ ਸਾਰੇ ਆਗੂਆਂ ਉੱਤੇ ਵਿਸ਼ਵਾਸ ਕਰਨ ਨਾਲੋਂ ਯਹੋਵਾਹ ਵਿੱਚ ਯਕੀਨ ਰਖਣਾ ਬਿਹਤਰ ਹੈ।10 ਅਨੇਕਾਂ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਸੀ। ਪਰ ਯਹੋਵਾਹ ਦੀ ਸ਼ਕਤੀ ਨਾਲ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਦਿੱਤਾ।11 ਦੁਸ਼ਮਣਾਂ ਨੇ ਮੈਨੂੰ ਬਾਰ-ਬਾਰ ਘੇਰਿਆ, ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।12 ਮੈਨੂੰ ਦੁਸ਼ਮਣਾਂ ਨੇ ਮਧੂ ਮਖੀਆਂ ਵਾਂਗ ਘੇਰਿਆ। ਪਰ ਛੇਤੀ ਹੀ ਲਟ-ਲਟ ਬਲਦੀ ਝਾੜੀ ਵਾਂਗ ਉਹ ਭਸਮ ਹੋ ਗਏ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।13 ਮੇਰੇ ਦੁਸ਼ਮਣਾਂ ਮੇਰੇ ਉੱਤੇ ਹਮਲਾ ਕੀਤਾ, ਅਤੇ ਲਗਭਗ ਮੈਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।14 ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ।15 ਤੁਸੀਂ ਨੇਕ ਲੋਕਾਂ ਦੇ ਘਰੀ ਫ਼ਤਿਹ ਦਾ ਜਸ਼ਨ ਸੁਣ ਸਕਦੇ ਹੋ। ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।16 ਯਹੋਵਾਹ ਦੇ ਹੱਥ ਜਿੱਤ ਵਿੱਚ ਉਠੇ ਹੋਏ ਹਨ, ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ।17 ਮੈਂ ਜੀਵਾਂਗਾ, ਮਰਾਂਗਾ ਨਹੀਂ ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।18 ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ। ਪਰ ਉਸਨੇ ਮੈਨੂੰ ਮਰਨ ਨਹੀਂ ਦਿੱਤਾ ਸੀ।
19 ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ, ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।20 ਉਹ ਦਰਵਾਜੇ ਯਹੋਵਾਹ ਦੇ ਹਨ। ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸਕਦੇ ਹਨ।21 ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ। ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।22 ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ।23 ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ ਕਿ ਇਹ ਗੱਲ ਵਿਸਮਾਦ ਭਰੀ ਹੈ।24 ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ। ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ!25 ਲੋਕਾਂ ਆਖਿਆ, "ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਅਸਾਂ ਨੂੰ ਬਚਾਇਆ!26 ਯਹੋਵਾਹ ਦਾ ਨਾਮ ਲੈਕੇ ਆਉਣ ਵਾਲੇ ਬੰਦੇ ਦਾ ਸਵਾਗਤ ਕਰੋ। ਜਾਜਕਾਂ ਨੇ ਜਵਾਬ ਦਿੱਤਾ, ਅਸੀਂ ਯਹੋਵਾਹ ਦੇ ਘਰ ਅੰਦਰ ਤੁਹਾਡਾ ਸਵਾਗਤ ਕਰਦੇ ਹਾਂ।"27 ਯਹੋਵਾਹ ਹੀ ਪਰਮੇਸ਼ੁਰ ਹੈ। ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ। ਬਲੀ ਲਈ ਲੇਲਾ ਬੰਨ੍ਹ ਦਿਉ, "ਅਤੇ ਇਸਨੂੰ ਚੁੱਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ।28 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ ਅਤੇ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੀ ਉਸਤਤਿ ਕਰਦਾ ਹਾਂ।29 ਯਹੋਵਾਹ ਦੀ ਉਸਤਤਿ ਕਰੋ ਕਿਉਂ ਜੁ ਉਹ ਸ਼ੁਭ ਹਾਯ। ਉਸਦਾ ਸੱਚਾ ਪਿਆਰ ਸਦੀਵੀ ਹੈ।