Lectionary Calendar
Thursday, March 19th, 2026
the Fourth Week of Lent
There are 17 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 149

1 ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆ ਗੱਲਾਂ ਬਾਰੇ ਕੋਈ ਨਵਾ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸਦੇ ਚੇਲਿਆ ਦੀ ਸਭਾ ਵਿੱਚ ਗਾਵੋ।2 ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।3 ਉਨ੍ਹਾਂ ਲੋਕਾਂ ਨੂੰ ਨੱਚ ਕੁਦ੍ਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।4 ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਬਚਾ ਲਿਆ।5 ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।

6 ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।7 ਉਨ੍ਹਾਂ ਨੂੰ ਆਪਣੇ ਦੁਸ਼ਮਣਾ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।8 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ਂਜ਼ੀਰਾ ਪਾ ਦੇਣਗੇ।9 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।

 
adsfree-icon
Ads FreeProfile