the First Sunday of Lent
Click here to learn more!
Read the Bible
ਬਾਇਬਲ
ਜ਼ਬੂਰ 17
1 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ। ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ, ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।2 ਕਿਉਂਕਿ ਤੁਸੀਂ ਸੱਚ ਨੂੰ ਵੇਖ ਸਕਦੇ ਹੋਂ, ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।3 ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।4 ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ। ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।5 ਮੈਂ ਤੁਹਾਡੇ ਰਸਤਿਆਂ ਤੇ ਚਲਿਆ ਹ੍ਹਾਂ। ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।6 ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ। ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।7 ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ ਜਿਹੜੇ ਤੁਸਾਂ ਵਿੱਚ ਆਸਥਾ ਰਖਦੇ ਹਨ ਉਹ ਲੋਕ ਆਉਂਦੇ ਹਨ ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ। ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
8 ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ। ਮੈਨੂੰ ਆਪਣੇ ਖਂਬਾਂ ਦੀ ਛੱਤ ਹੇਠਾਂ ਛੁਪਾ ਲਵੋ।9 ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ। ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।10 ਉਹ ਦੁਸ਼ਟ ਲੋਕ ਇੰਨੇ ਘਮਂਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ। ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।11 ਉਨ੍ਹਾਂ ਨੇ ਬੇਚੈਨੀ ਨਾਲ ਮੇਰੀ ਭਾਲ ਕੀਤੀ। ਉਨ੍ਹਾਂ ਨੇ ਮੈਨੂੰ ਘੇਰ ਲਿਆ, ਅਤੇ ਹੁਣ ਹਮਲਾ ਕਰਨ ਲਈ ਤਿਆਰ ਹਨ।12 ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ। ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ।13 ਯਹੋਵਾਹ ਉਠੋ, ਅਤੇ ਦੁਸ਼ਮਣ ਵੱਲ ਜਾਵੋ, ਉਨ੍ਹਾਂ ਕੋਲੋਂ ਸਮਰਪਣ ਕਰਾਉ। ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ।14 ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ ਤੇ ਜਿਉਂਦਿਆਂ ਲੋਕਾਂ ਦੀ ਧਰਤ ਤੋਂ ਬਦ ਰੂਹਾਂ ਨੂੰ ਦੂਰ ਕਰੋ। ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ। ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ। ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ। ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ। ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ। ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।