the Fourth Week of Advent
Click here to learn more!
Read the Bible
ਬਾਇਬਲ
ਜ਼ਬੂਰ 25
1 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰਖਦਾ ਹਾਂ, ਮੈਂ ਆਸ ਰਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ। ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹਸ੍ਸਣਗੇ।3 ਉਹ ਜੋ ਤੇਰੇ ਵਿੱਚ ਯਕੀਨ ਰਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦ੍ਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿਖਾਉ।5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
8 ਯਹੋਵਾਹ ਸੱਚ ਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿਖਾਉਂਦਾ ਹੈ।9 ਉਹ ਖੁਦ ਨਿਰਪਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿਖਾਉਂਦਾ ਹੈ।10 ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸਦੇ ਵਾਦਿਆਂ, ਅਤੇ ਕਰਾਰਾਂ ਦਾ ਅਨਸਰਣ ਕਰਦੇ ਹਨ।11 ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।12 ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।13 ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸਦੇ ਬੱਚੇ ਵੀ ਉਸ ਧਰਤ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।14 ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿਖਿਆ ਦਿੰਦਾ ਹੈ।
15 ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।16 ਯਹੋਵਾਹ, ਮੈਂ ਦੁੱਖੀ ਤੇ ਇਕੱਲਾ ਹਾਂ। ਆਪਣਾ ਮੁਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।17 ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।18 ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।19 ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸਟ੍ਟਾਂ ਮਾਰਨਾ ਚਾਹੁੰਦੇ ਹਨ।20 ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।21 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।22 ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।