the Fourth Week of Advent
Click here to join the effort!
Read the Bible
ਬਾਇਬਲ
ਜ਼ਬੂਰ 33
1 ਹੇ ਸੱਜਨੋ, ਯਹੋਵਾਹ ਵਿੱਚ ਆਨੰਦ ਮਾਣੋ। ਚੰਗੇ ਲੋਕਾਂ ਲਈ ਉਸਦੀ ਉਸਤਤਿ ਕਰਨਾ ਚੰਗਾ ਹੈ।2 ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ। ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।3 ਉਸ ਨੂੰ ਇੱਕ ਨਵਾਂ ਗੀਤ। ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ।4 ਪਰਮੇਸ਼ੁਰ ਦਾ ਸ਼ਬਦ ਸੱਚਾ ਹੈ। ਜੋ ਵੀ ਉਹ ਕਰਦਾ ਤੁਸੀਂ ਉਸ ਉੱਤੇ ਨਿਰਭਰ ਹੋ ਸਕਦੇ ਹੋ।5 ਪਰਮੇਸ਼ੁਰ ਨਿਆਂਕਾਰ ਹੋਣ ਅਤੇ ਚੰਗੀਆਂ ਗੱਲਾਂ ਕਰਨ ਨੂੰ ਪਿਆਰ ਕਰਦਾ ਹੈ। ਧਰਤੀ ਉੱਤੇ ਯਹੋਵਾਹ ਦਾ ਸੱਚਾ ਪਿਆਰ ਭਰਪੂਰ ਹੈ।6 ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ। ਪਰਮੇਸ਼ੁਰ ਦੇ ਮੁਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।7 ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰਖਦਾ ਹੈ।8 ਧਰਤੀ ਦੇ ਹਰ ਬੰਦੇ ਨੂੰ ਡਰਨਾ ਅਤੇ ਯਹੋਵਾਹ ਦਾ ਆਦਰ ਕਰਨਾ ਚਾਹੀਦਾ ਹੈ। ਦੁਨੀਆਂ ਦੇ ਸਮੂਹ ਲੋਕਾਂ ਨੂੰ ਉਸਤੋਂ ਡਰਨਾ ਚਾਹੀਦਾ ਹੈ।9 ਕਿਉਂ? ਕਿਉਂਕਿ ਪਰਮੇਸ਼ੁਰ ਸਿਰਫ਼ ਆਦੇਸ਼ ਦਿੰਦਾ ਅਤੇ ਉਹ ਗੱਲ ਵਾਪਰ ਜਾਂਦੀ ਹੈ। ਅਤੇ ਜੇਕਰ ਉਹ ਆਖਦਾ, "ਰੁਕੋ" ਤਾਂ ਉਹ ਸੈਅ ਠਹਿਰ ਜਾਵੇਗੀ।10 ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸਕਦਾ ਹੈ। ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸਕਦਾ ਹੈ।11 ਪਰ ਯਹੋਵਾਹ ਦਾ ਮਸ਼ਵਰਾ ਸਦਾ ਲਈ ਸ਼ੁਭ ਹੈ। ਉਸ ਦੀਆਂ ਵਿਉਂਤਾਂ ਪੀੜੀ ਦਰ ਪੀੜੀ ਸ਼ੁਭ ਹਨ।
12 ਉਹ ਲੋਕ ਜਿਨ੍ਹਾਂ ਦਾ ਯਹੋਵਾਹ ਪਰਮੇਸ਼ੁਰ ਹੈ ਬਹੁਤ ਸੁਭਾਗੇ ਹਨ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੇ ਖਾਸ ਲੋਕ ਹੋਣ ਲਈ ਚੁਣਿਆ।13 ਯਹੋਵਾਹ ਨੇ ਸਵਰਗ ਤੋਂ ਹੇਠਾਂ ਤਕਿਆ, ਅਤੇ ਉਸਨੇ ਸਮੂਹ ਲੋਕਾਂ ਨੂੰ ਦੇਖਿਆ।14 ਉਸਨੇ ਆਪਣੇ ਉੱਚੇ ਤਖਤ ਤੋਂ ਧਰਤੀ ਉੱਤੇ ਰਹਿਣ ਵਾਲੇ ਸਾਰੇ ਹੀ ਲੋਕਾਂ ਵੱਲ ਹੇਠਾਂ ਦੇਖਿਆ।15 ਪਰਮੇਸ਼ੁਰ ਨੇ ਹਰ ਬੰਦੇ ਦਾ ਮਨ ਸਾਜਿਆ। ਜੋ ਵੀ ਹਰ ਬੰਦਾ ਸੋਚਦਾ ਪਰਮੇਸ਼ੁਰ ਜਾਣਦਾ ਹੈ।16 ਰਾਜਾ ਉਸਦੇ ਆਪਣੇ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ। ਤਾਕਤਵਰ ਯੋਧਾ ਉਸਦੇ ਆਪਣੀ ਹੀ ਵੱਡੇ ਬਲ ਦੁਆਰਾ ਨਹੀਂ ਬਚਾਇਆ ਜਾਂਦਾ।17 ਅਸਲ ਵਿੱਚ ਘੋੜੇ ਯੁਧ ਅੰਦਰ ਜਿੱਤ ਪ੍ਰਾਪਤ ਨਹੀਂ ਕਰਦੇ। ਅਸਲ ਵਿੱਚ ਤੁਹਾਡੇ ਬਚ ਨਿਕਲਣ ਵਿੱਚ ਉਨ੍ਹਾਂ ਦਾ ਬਲ ਮਦਦ ਨਹੀਂ ਕਰਦਾ।18 ਯਹੋਵਾਹ ਦੇਖਦਾ ਅਤੇ ਉਨ੍ਹਾਂ ਦੇ ਦੇਖਭਾਲ ਕਰਦਾ ਜਿਹੜੇ ਉਸਦੇ ਮਾਰਗ ਉੱਤੇ ਤੁਰਦੇ ਹਨ। ਉਸਦਾ ਵੱਡਾ ਪਿਆਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਜਿਹੜੇ ਉਸਦੀ ਉਪਾਸਨਾ ਕਰਦੇ ਹਨ।19 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮੌਤ ਤੋਂ ਬਚਾਉਂਦਾ ਹੈ, ਉਹ ਉਨ੍ਹਾਂ ਨੂੰ ਉਦੋਂ ਬਲ ਬਖਸ਼ਦਾ ਹੈ ਜਦੋਂ ਉਹ ਭੁਖੇ ਹੁੰਦੇ ਹਨ।20 ਇਸ ਲਈ ਅਸੀਂ ਯਹੋਵਾਹ ਦਾ ਇੰਤਜ਼ਾਰ ਕਰਾਂਗੇ। ਉਹ ਸਾਡੀ ਮਦਦ ਕਰਦਾ ਹੈ ਅਤੇ ਉਹ ਸਾਡੀ ਰੱਖਿਆ ਕਰਦਾ ਹੈ।21 ਪਰਮੇਸ਼ੁਰ ਅਸਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਅਸੀਂ ਸੱਚ ਮੁੱਚ ਉਸਦੇ ਪਵਿੱਤਰ ਨਾਮ ਵਿੱਚ ਭਰੋਸਾ ਕਰਦੇ ਹਾਂ।22 ਯਹੋਵਾਹ ਅਸੀਂ ਸੱਚ ਮੁੱਚ ਤੁਹਾਡੀ ਉਪਾਸਨਾ ਕਰਦੇ ਹਾਂ। ਇਸ ਲਈ ਆਪਣਾ ਵੱਡਾ ਪਿਆਰ ਸਾਡੇ ਲਈ ਦਰਸਾਉ।