Lectionary Calendar
Friday, February 27th, 2026
the First Week of Lent
There are 37 days til Easter!
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 34

1 ਮੈਂ ਹਰ ਸਮੇਂ ਯਹੋਵਾਹ ਨੂੰ ਅਸੀਸ ਦਿੰਦਾ ਹਾਂ। ਉਸਦੀ ਉਸਤਤਿ ਹਰ ਵੇਲੇ ਮੇਰੇ ਬੁਲ੍ਹਾਂ ਉੱਤੇ ਹੈ।2 ਨਿਮ੍ਰ ਲੋਕੋ, ਸੁਣੋ ਅਤੇ ਆਨੰਦ ਮਾਣੋ। ਮੇਰੀ ਰੂਹ ਯਹੋਵਾਹ ਬਾਰੇ ਮਾਣ ਕਰਦੀ ਹੈ।3 ਮੇਰੇ ਸੰਗ ਪਰਮੇਸ਼ੁਰ ਦੀ ਉਸਤਤਿ ਕਰੋ। ਆਉ ਉਸਦੇ ਨਾਂ ਦਾ ਆਦਰ ਕਰੀਏ।4 ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸਨੇ ਮੇਰੀ ਗੱਲ ਸੁਣੀ। ਉਸਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।5 ਮਦਦ ਲਈ, ਪਰਮੇਸ਼ੁਰ ਵੱਲ ਤੱਕੋ। ਤੁਸੀਂ ਪ੍ਰਵਾਨ ਹੋਵੋਂਗੇ, ਸ਼ਰਮਸਾਰ ਨਾ ਹੋਵੋ।6 ਇਸ ਗਰੀਬ ਬੰਦੇ ਨੇ ਯਹੋਵਾਹ ਨੂੰ ਮਦਦ ਲਈ ਪੁਕਾਰਿਆ। ਅਤੇ ਯਹੋਵਾਹ ਨੇ ਮੈਨੂੰ ਸੁਣਿਆ। ਉਸਨੇ ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਇਆ।7 ਯਹੋਵਾਹ ਦਾ ਦੂਤ ਉਸਦੇ ਚੇਲਿਆਂ ਦੀ ਰਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।8 ਯਹੋਵਾਹ ਨੂੰ ਚਖੋ ਅਤੇ ਦੇਖੋ ਉਹ ਕਿੰਨਾ ਚੰਗਾ ਹੈ। ਜੋ ਬੰਦਾ ਯਹੋਵਾਹ ਉੱਤੇ ਨਿਰਭਰ ਹੁੰਦਾ ਸੱਚ ਮੁੱਚ ਖੁਸ਼ ਹੁੰਦਾ ਹੈ।9 ਯਹੋਵਾਹ ਦੇ ਪਵਿੱਤਰ ਲੋਕਾਂ ਨੂੰ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਦੇ ਚੇਲਿਆਂ ਲਈ ਹੋਰ ਸੁਰਖਿਆ ਦਾ ਸਥਾਨ ਨਹੀਂ।10 ਕਮਜ਼ੋਰ ਅਤੇ ਭੁਖੇ ਲੋਕ ਤਕੜੇ ਹੋ ਜਾਣਗੇ। ਪਰ ਉਹ ਲੋਕ ਜਿਹੜੇ ਮਦਦ ਲਈ ਪਰਮੇਸ਼ੁਰ ਵੱਲ ਜਾਂਦੇ ਹਨ ਹਰ ਚੰਗੀ ਵਸਤੂ ਹਾਸਲ ਕਰਨਗੇ।

11 ਬਚਿਉ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਯਹੋਵਾਹ ਦੀ ਇੱਜ਼ਤ ਕਰਨੀ ਸਿਖਾਵਾਂਗਾ।12 ਜੇ ਕੋਈ ਬੰਦਾ ਆਪਣੀ ਜਿੰਦ ਨੂੰ ਪਿਆਰ ਕਰਦਾ ਹੈ ਅਤੇ ਚੰਗੀ ਅਤੇ ਲੰਮੀ ਜ਼ਿੰਦਗੀ ਰਹਿਣਾ ਚਾਹੁੰਦਾ ਹੈ।13 ਤਾਂ ਉਸ ਬੰਦੇ ਨੂੰ ਚਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।14 ਮੰਦੇ ਕੰਮ ਕਰਨੇ ਛੱਡੋ। ਨੇਕ ਕੰਮ ਕਰੋ, ਅਮਨ ਵਾਸਤੇ ਕੰਮ ਕਰੋ। ਸ਼ਾਂਤੀ ਦੇ ਪਿਛੇ ਭੱਜੋ ਜਦੋਂ ਤੱਕ ਇਸਨੂੰ ਫ਼ੜ ਨਾ ਲਵੋਂ।15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾਂ ਸੁਣਦਾ ਹੈ।16 ਪਰ ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਮੰਦੇ ਕੰਮ ਕਰਦੇ ਹਨ। ਉਹ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੰਦਾ ਹੈ।17 ਯਹੋਵਾਹ ਅੱਗੇ ਅਰਦਾਸ ਕਰੋ ਅਤੇ ਉਹ ਸੁਣ ਲਵੇਗਾ। ਉਹ ਤੁਹਾਨੂੰ ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਵੇਗਾ।18 ਜਦੋਂ ਕੁਝ ਲੋਕ ਮੂਸੀਬਤਾਂ ਵਿੱਚ ਹੁੰਦੇ ਹਨ, ਤਾਂ ਉਹ ਗੁਮਾਨ ਕਰਨਾ ਛੱਡ ਦਿੰਦੇ ਹਨ। ਯਹੋਵਾਹ ਉਨ੍ਹਾਂ ਨਿਮਾਣੇ ਲੋਕਾਂ ਦੇ ਨੇੜੇ ਹੁੰਦਾ ਹੈ। ਉਹ ਉਨ੍ਹਾਂ ਨੂੰ ਬਚਾਵੇਗਾ।19 ਹੋ ਸਕਦਾ ਨੇਕ ਬੰਦਿਆਂ ਨੂੰ ਔਕਢ਼ਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕਢ਼ ਤੋਂ ਬਚਾਵੇਗਾ।20 ਯਹੋਵਾਹ ਉਨ੍ਹਾਂ ਦੀਆਂ ਸਾਰੀਆਂ ਹੱਡੀਆਂ ਦੀ ਰੱਖਿਆ ਕਰੇਗਾ। ਉਨ੍ਹਾਂ ਦੀ ਕੋਈ ਵੀ ਹੱਡੀ ਨਹੀਂ ਟੁੱਟੇਗੀ।21 ਪਰ ਮੁਸੀਬਤਾਂ ਮੰਦੇ ਲੋਕਾਂ ਨੂੰ ਮਾਰ ਦੇਣਗੀਆਂ। ਨੇਕ ਲੋਕਾਂ ਦੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।22 ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।

 
adsfree-icon
Ads FreeProfile