the Third Week after Epiphany
Click here to learn more!
Read the Bible
ਬਾਇਬਲ
ਜ਼ਬੂਰ 42
1 ਇੱਕ ਹਿਰਨ ਨੂੰ ਵਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।2 ਮੇਰੀ ਰੂਹ ਜਿਉਂਦੇ ਪਰਮੇਸ਼ੁਰ ਲਈ ਪਿਆਸੀ ਹੈ। ਮੈਂ ਉਸਨੂੰ ਮਿਲਣ ਲਈ ਕਦੋਂ ਜਾ ਸਕਦਾ ਹਾਂ?3 ਮੇਰਾ ਵੈਰੀ ਲਗਾਤਾਰ ਮੇਰਾ ਮਜ਼ਾਕ ਉਡਾਉਂਦਾ ਹੈ। ਉਹ ਆਖਦਾ ਹੈ ਤੇਰਾ ਪਰਮੇਸ਼ੁਰ ਕਿਥੇ ਹੈ। ਕੀ ਹਾਲੇ ਤੱਕ ਉਹ ਤੈਨੂੰ ਬਚਾਉਣ ਲਈ ਆਇਆ ਹੈ। ਮੈਂ ਇੰਨਾ ਉਦਾਸ ਹਾਂ। ਇਸ ਲਈ ਦਿਨ ਅਤੇ ਰਾਤ ਮੇਰਾ ਭੋਜਨ ਕੇਵਲ ਮੇਰੇ ਹੰਝੂ ਹੀ ਸਨ।4 ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ।5 ਮੈਨੂੰ ਇੰਨਾ ਉਦਾਸ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਮੈਨੂੰ ਹਾਲੇ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।
6 ਮੇਰੇ ਪਰਮੇਸ਼ੁਰ, ਮੈਂ ਕਿੰਨਾ ਉਦਾਸ ਹਾਂ। ਇਸੇ ਲਈ ਮੈਂ ਯਰਦਨ ਘਾਟੀ ਤੋਂ, ਹਰਮੋਨ ਦੇ ਪਰਬਤਾਂ ਤੋਂ ਅਤੇ ਮਿਸਰ ਪਰਬਤ ਤੋਂ ਤੁਹਾਡੇ ਲਈ ਪੁਕਾਰਿਆ।7 ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ।8 ਯਹੋਵਾਹ ਮੈਨੂੰ ਆਪਣਾ ਪਿਆਰ ਦਿਨ ਦੇ ਸਮੇਂ ਦਰਸ਼ਾਵੇ, ਤਾਂ ਜੋ ਮੈਂ ਰਾਤ ਵੇਲੇ ਆਪਣੇ ਜਿਉਂਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਦੇ ਤੌਰ ਤੇ ਗੀਤ ਗਾਵਾਂਗਾ।9 ਮੈਂ ਪਰਮੇਸ਼ੁਰ ਨੂੰ ਆਪਣੀ ਚੱਟਾਨ ਆਖਦਾ ਹਾਂ, "ਹੇ ਯਹੋਵਾਹ ਤੁਸਾਂ ਮੈਨੂੰ ਕਿਉਂ ਭੁਲਾ ਦਿੱਤਾ ਹੈ। ਮੈਂ ਆਪਣੇ ਦੁਸ਼ਮਣਾਂ ਦੇ ਇੰਨੇ ਜ਼ੁਲਮ ਕਿਉਂ ਝਲ੍ਲਾਂ?"10 ਮੇਰਾ ਦੁਸ਼ਮਣ ਲਗਾਤਾਰ ਮੈਨੂੰ ਜ਼ਲੀਲ ਕਰਦਾ ਹੈ ਅਤੇ ਮਾਰੂ ਵਾਰ ਕਰਦਾ ਹੈ। ਜਦੋਂ ਉਹ ਆਖਦਾ ਤੇਰਾ ਪਰਮੇਸ਼ੁਰ ਕਿਥੇ ਹੈ? "ਉਹ ਅਜੇ ਤੱਕ ਤੈਨੂੰ ਬਚਾਉਣ ਆਇਆ ਹੈ?"11 ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।