Lectionary Calendar
Thursday, February 26th, 2026
the First Week of Lent
There are 38 days til Easter!
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 47

1 ਤੁਸੀਂ ਸਮੂਹ ਲੋਕੋ, ਤਾੜੀ ਮਾਰੋ। ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।2 ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। ਉਹੀ ਸਾਰੀ ਧਰਤ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।3 ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। ਉਸਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।4 ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। ਉਸਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।

5 ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿਂਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।6 ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।7 ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। ਉਸਤਤਿ ਦੇ ਗੀਤ ਗਾਵੋ।8 ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।9 ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।

 
adsfree-icon
Ads FreeProfile