the Fourth Week of Advent
Click here to join the effort!
Read the Bible
ਬਾਇਬਲ
ਜ਼ਬੂਰ 51
1 ਹੇ ਪਰਮੇਸ਼ੁਰ, ਆਪਣੀ ਪਿਆਰ ਭਰੀ ਮਿਹਰ ਕਾਰਣ ਮੇਰੇ ਉੱਤੇ ਦਯਾ ਕਰ। ਆਪਣੀ ਮਹਾਨ ਦਯਾ ਕਾਰਣ, ਮੇਰੇ ਸਾਰੇ ਪਾਪ ਮਿਟਾ ਦੇ।2 ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।3 ਮੈਂ ਜਾਣਦਾ ਹਾਂ ਕਿ ਮੈਂ ਗੁਨਾਹ ਕੀਤਾ ਸੀ ਮੈਂ ਹਮੇਸ਼ਾ ਉਨ੍ਹਾਂ ਗੁਨਾਹਾਂ ਨੂੰ ਦੇਖਦਾ ਹਾਂ।4 ਮੈਂ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਤੁਸੀਂ ਗਲਤ ਆਖਦੇ ਹੋਂ। ਹੇ ਪਰਮੇਸ਼ੁਰ ਤੁਸੀਂ ਹੀ ਹੋ ਜਿਸਦੇ ਖਿਲਾਫ਼ ਮੈਂ ਗੁਨਾਹ ਕੀਤੇ ਸਨ। ਮੈਂ ਇਨ੍ਹਾਂ ਗੱਲਾਂ ਨੂੰ ਲੋਕਾਂ ਦੇ ਜਾਨਣ ਲਈ ਸਵੀਕਾਰਦਾ ਹਾਂ, ਕਿ ਮੈਂ ਗਲਤ ਸਾਂ ਅਤੇ ਤੁਸੀਂ ਸਹੀ ਸੀ। ਤੁਹਾਡੇ ਨਿਰਣੇ ਨਿਰਪਖ ਹਨ।5 ਮੈਂ ਗੁਨਾਹਾਂ ਵਿੱਚ ਜੰਮਿਆ ਸਾਂ, ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ।6 ਹੇ ਪਰਮੇਸ਼ੁਰ, ਤੁਸੀਂ ਚਾਹੁੰਦੇ ਹੋ ਕਿ ਮੈਂ ਸੱਚ ਮੁੱਚ ਤੁਹਾਡਾ ਵਫ਼ਾਦਾਰ ਹੋਵਾਂ ਇਸ ਲਈ ਆਪਣੀ ਸੱਚੀ ਸੂਝ ਮੇਰੇ ਧੁਰ ਅੰਦਰ ਰਖੋ।
7 ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।8 ਮੈਨੂੰ ਖੁਸ਼ੀ ਪ੍ਰਦਾਨ ਕਰੋ। ਮੈਨੂੰ ਫ਼ੇਰ ਤੋਂ ਖੁਸ਼ ਹੋਣ ਦੀ ਜਾਂਚ ਦੱਸੋਂ ਉਨ੍ਹਾਂ ਹੱਡੀਆਂ ਨੂੰ ਖੁਸ਼ ਹੋਣ ਦਿਉ ਜਿਨ੍ਹਾਂ ਨੂੰ ਤੁਸਾਂ ਕੁਚਲਿਆ ਸੀ।9 ਹੇ ਪਰਮੇਸ਼ੁਰ ਮੇਰੇ ਗੁਨਾਹਾਂ ਵੱਲ ਨਾ ਤੱਕੋ, ਉਨ੍ਹਾਂ ਸਭ ਨੂੰ ਮਿਟਾ ਦਿਉ।10 ਹੇ ਪਰਮੇਸ਼ੁਰ, ਮੇਰੇ ਅੰਦਰ ਸ਼ੁਧ ਹਿਰਦੇ ਦੀ ਸਾਜਨਾ ਕਰੋ। ਇੱਕ ਵਾਰੀ ਫ਼ੇਰ ਮੇਰੀ ਰੂਹ ਨੂੰ ਮਜ਼ਬੂਤ ਬਣਾ ਦਿਉ।11 ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।12 ਤੁਹਾਡੀ ਸਹਾਇਤਾ ਨੇ ਮੈਨੂੰ ਕਿੰਨੀ ਖੁਸ਼ੀ ਦਿੱਤੀ ਹੈ। ਮੈਨੂੰ ਉਹ ਖੁਸ਼ੀ ਫ਼ੇਰ ਦਿਉ। ਮੇਰੀ ਰੂਹ ਨੂੰ ਮਜ਼ਬੂਤ ਅਤੇ ਤੁਹਾਡਾ ਹੁਕਮ ਮਨਣ ਲਈ ਤਤ੍ਤਪਰ ਬਣਾਉ।13 ਮੈਂ ਗੁਨਾਹਗਾਰਾਂ ਨੂੰ ਉਹੀ ਸਿਖਾਵਾਂਗਾ ਜਿਵੇਂ ਤੁਸੀਂ ਚਾਹੁੰਦੇ ਹੋ ਕਿ ਉਹ ਜਿਉਣ ਅਤੇ ਉਹ ਵਾਪਸ ਤੁਹਾਡੇ ਵੱਲ ਪਰਤਨਗੇ।
14 ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ, ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ। ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ।15 ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ, ਇਸ ਲਈ ਮੈਨੂੰ ਬਲੀਆਂ ਕਿਉਂ ਚੜਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ।17 ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ। ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ।18 ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।19 ਫ਼ੇਰ ਤੁਸੀਂ ਚੰਗੀਆਂ ਬਲੀਆਂ ਅਤੇ ਅਗਲ ਭੇਟਾਂ ਕੀਤੇ ਚੜਾਵਿਆਂ ਨੂੰ ਮਾਣੋਂਗੇ ਅਤੇ ਫ਼ੇਰ ਲੋਕ ਤੁਹਾਡੀ ਜਗਵੇਦੀ ਉੱਤੇ ਬਲਦ ਚੜਾਉਣਗੇ।