the Fourth Week of Advent
Click here to join the effort!
Read the Bible
ਬਾਇਬਲ
ਜ਼ਬੂਰ 52
1 ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।2 ਤਸੀਂ ਮੂਰਖਤਾ ਭਰੀਆਂ ਵਿਉਂਤਾ ਬਾਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।3 ਤੁਸੀਂ ਨੇਕੀ ਨਾਲੋਂ ਬਦੀ ਨੂੰ ਵਧੇਰੇ ਪਿਆਰ ਕਰਦੇ ਹੋ। ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵਧੇਰੇ ਪਿਆਰ ਕਰਦੇ ਹੋ।4 ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ ।5 ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।
6 ਨੇਕ ਲੋਕ ਇਸਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿਖਣਗੇ। ਉਹ ਤੁਹਾਡੇ ਉੱਤੇ ਹਸ੍ਸਣਗੇ ਅਤੇ ਆਖਣਗੇ,7 ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸਦੇ ਝੂਠ ਉਸਦੀ ਰੱਖਿਆ ਕਰਨਗੇ।8 ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉਗਿਆ ਹੈ।9 ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਮ੍ਹਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।