the Week of Christ the King / Proper 29 / Ordinary 34
Click here to join the effort!
Read the Bible
ਬਾਇਬਲ
ਜ਼ਬੂਰ 55
1 ਹੇ ਪਰਮੇਸ਼ੁਰ, ਮੇਰੀ ਅਰਦਾਸ ਸੁਣ। ਕਿਰਪਾ ਕਰਕੇ ਦਯਾ ਲਈ ਮੇਰੀ ਅਰਦਾਸ ਨੂੰ ਅਣਡਿਠ ਨਾ ਕਰੋ।2 ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣੋ ਅਤੇ ਜਵਾਬ ਦਿਉ। ਮੈਨੂੰ ਤੁਹਾਡੇ ਨਾਲ ਗੱਲ ਕਰਨ ਦਿਉ ਅਤੇ ਤੁਹਾਨੂੰ ਆਪਣੀਆਂ ਸ਼ਿਕਾਇਤਾਂ ਦੱਸਣ ਦਿਉ।3 ਮੇਰੇ ਵੈਰੀਆਂ ਨੇ ਮੈਨੂੰ ਮੰਦਾ ਆਖਿਆ। ਉਹ ਬਦਚਲਣ ਬੰਦਾ ਮੇਰੇ ਉੱਤੇ ਚੀਕਿਆ। ਮੇਰੇ ਵੈਰੀ ਕ੍ਰੋਧ ਵਿੱਚ ਸਨ ਅਤੇ ਉਨ੍ਹਾਂ ਨੇ ਮੇਰੇ ਉੱਤੇ ਹਮਲਾ ਕੀਤਾ। ਉਨ੍ਹਾਂ ਨੇ ਮੇਰੇ ਉੱਤੇ ਮੁਸੀਬਤਾਂ ਦੇ ਪਹਾੜ ਲਿਆਂਦੇ।4 ਮੇਰਾ ਦਿਲ ਮੇਰੇ ਅੰਦਰ ਬੁਰੀ ਤਰ੍ਹਾਂ ਧੜਕ ਰਿਹਾ ਹੈ। ਮੈਂ ਮੌਤ ਕੋਲੋਂ ਸਹਿਮ ਗਿਆ ਹਾਂ।5 ਮੈਂ ਸਹਿਮਿਆ ਹਾਂ ਅਤੇ ਕੰਬ ਰਿਹਾ ਹਾਂ। ਮੈਂ ਭੈਭੀਤ ਹਾਂ।6 ਹਾਏ, ਜੇ ਕਿਧਰੇ ਮੇਰੇ ਕਬੂਤਰੀ ਵਾਂਗ ਖੰਭ ਹੁੰਦੇ। ਮੈਂ ਦੂਰ ਉੱਡ ਜਾਂਦਾ ਅਤੇ ਸਕੂਨ ਲਈ ਥਾਂ ਲਭ ਲੈਂਦਾ।7 ਮੈਂ ਦੂਰ ਬਹੁਤ ਦੂਰ ਮਾਰੂਥਲ ਅੰਦਰ ਚਲਿਆ ਜਾਂਦਾ।8 ਮੈਂ ਦੌੜ ਜਾਂਦਾ ਮੈਂ ਬਚ ਨਿਕਲਦਾ ਮੈਂ ਮੁਸੀਬਤਾਂ ਦੇ ਇਸ ਤੂਫ਼ਾਨ ਤੋਂ ਦੂਰ ਨੱਸ ਜਾਂਦਾ।
9 ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ। ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ। ਰਾਤ ਦਿਨ ਹਰ ਇਲਾਵੇ ਵਿੱਚ ਸ਼ਹਿਰ, ਜ਼ੁਰਮ ਅਤੇ ਬਦਨਾਮੀ ਨਾਲ ਭਰਿਆ ਪਿਆ ਹੈ।10 11 ਮੁਹਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ। ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ।12 ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ, ਮੈਂ ਬਰਦਾਸ਼ਤ ਕਰ ਸਕਦਾ ਹਾਂ। ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ ਮੈਂ ਛੁਪ ਸਕਦਾ ਸਾਂ।13 ਪਰ ਇਹ ਤਾਂ ਤੁਸੀਂ ਹੋ, ਮੇਰੇ ਸਾਥੀ ਮੇਰੇ ਸਹਿਯੋਗੀ ਮੇਰੇ ਮਿੱਤਰ, ਤੁਸੀਂ ਹੀ ਮੈਨੂੰ ਤਕਲੀਫ਼ਾਂ ਦੇ ਰਹੇ ਹੋ।14 ਅਸੀਂ ਇੱਕ ਦੂਸਰੇ ਨਾਲ ਭੇਤ ਸਾਂਝੇ ਕਰਦੇ ਹੁੰਦੇ ਸਾਂ, ਜਦੋਂ ਅਸੀਂ ਭੀੜਾਂ ਵਿੱਚ ਤੁਰਕੇ ਇਕਠੇ ਪਰਮੇਸ਼ੁਰ ਦੇ ਮੰਦਰ ਵੱਲ ਜਾਂਦੇ ਸਾਂ।15 ਮੈਂ ਚਾਹੁੰਦਾ ਹਾਂ ਕਿ ਮੌਤ ਮੇਰੇ ਵੈਰੀਆਂ ਨੂੰ ਹੈਰਾਨ ਕਰ ਦੇਵੇ। ਮੈਂ ਚਾਹੁੰਦਾ ਹਾਂ ਕਿ ਧਰਤ ਦਾ ਮੂੰਹ ਖੁਲ੍ਹ ਜਾਵੇ ਅਤੇ ਉਹ ਉਨ੍ਹਾਂ ਨੂੰ ਜਿਉਂਦਿਆਂ ਨਿਗਲ ਲਵੇ। ਕਿਉਂ? ਕਿਉਂਕਿ ਉਹ ਇਕਠੇ ਅਜਿਹੀਆਂ ਭਿਆਨਕ ਗੱਲਾਂ ਦੀਆਂ ਵਿਉਂਤਾਂ ਬਣਾਉਂਦੇ ਹਨ,
16 ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ, ਯਹੋਵਾਹ ਮੈਨੂੰ ਉੱਤਰ ਦੇਵੇਗਾ।17 ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ। ਮੈਂ ਉਸਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।18 ਮੈਂ ਬਹੁਤ ਲੜਾਈਆਂ ਵਿੱਚ ਲੜਿਆ ਹਾਂ। ਪਰ ਪਰਮੇਸ਼ੁਰ ਨੇ ਸਦਾ ਮੈਨੂੰ ਬਚਾਇਆ ਹੈ ਅਤੇ ਸੁਰਖਿਅਤ ਵਾਪਸ ਲਿਆਂਦਾ ਹੈ।19 ਪਰਮੇਸ਼ੁਰ ਮੇਰੀ ਗੱਲ ਸੁਣਦਾ ਹੈ। ਸਦੀਵੀ ਰਾਜਾ ਮੇਰੀ ਸਹਾਇਤਾ ਕਰੇਗਾ।20 ਮੇਰੇ ਵੈਰੀ ਆਪਣਾ ਜੀਵਨ ਢੰਗ ਨਹੀਂ ਬਦਲਣਗੇ, ਉਹ ਪਰਮੇਸ਼ੁਰ ਕੋਲੋਂ ਨਹੀਂ ਡਰਨਗੇ ਅਤੇ ਨਾ ਆਦਰ ਕਰਨਗੇ।21 ਮੇਰੇ ਵੈਰੀਆਂ ਨੇ ਆਪਣੇ ਹੀ ਦੋਸਤਾਂ ਉੱਪਰ ਹਮਲਾ ਕੀਤਾ। ਉਹ ਉਹੋਂ ਗੱਲਾਂ ਨਹੀਂ ਕਰਦੇ ਜਿਨ੍ਹਾਂ ਬਾਰੇ ਉਹ ਸਹਿਮਤ ਹੁੰਦੇ ਹਨ। ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।22 ਆਪਣੇ ਫ਼ਿਕਰ ਯਹੋਵਾਹ ਨੂੰ ਸੌਂਪ ਦਿਉ ਅਤੇ ਉਹ ਤੁਹਾਡਾ ਧਿਆਨ ਰਖੇਗਾ। ਯਹੋਵਾਹ ਕਦੀ ਵੀ ਚੰਗੇ ਲੋਕਾਂ ਨੂੰ ਹਰਨ ਨਹੀਂ ਦੇਵੇਗਾ।23 ਹੇ ਪਰਮੇਸ਼ੁਰ, ਆਪਣੇ ਕਰਾਰ ਦੇ ਮੁਤਾਬਕ, ਤੂੰ ਉਨ੍ਹਾਂ ਝੂਠਿਆਂ ਅਤੇ ਕਾਤਲਾਂ ਨੂੰ ਉਨ੍ਹਾਂ ਦੀ ਅਧੀ ਜ਼ਿੰਦਗੀ ਮੁੱਕਣ ਤੋਂ ਵੀ ਪਹਿਲਾਂ ਹੀ ਕਬਰਾਂ ਵਿੱਚ ਭੇਜ। ਜਿਥੋਂ ਤੱਕ ਮੇਰਾ ਸਵਾਲ ਹੈ ਮੈਨੂੰ ਤੇਰੇ ਉੱਤੇ ਭਰੋਸਾ ਹੈ ਕਿ ਤੂੰ ਮੈਨੂੰ ਬਚਾਵੇਗਾ।