Lectionary Calendar
Friday, February 27th, 2026
the First Week of Lent
There are 37 days til Easter!
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਜ਼ਬੂਰ 65

1 ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।2 ਅਸੀਂ ਉਨ੍ਹਾਂ ਗੱਲਾਂ ਬਾਰੇ ਦਸ੍ਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾਵਾਂ ਸੁਣ, ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾਵਾਂ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।3 ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।4 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।5 ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।

6 ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।7 ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।8 ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ। ਸੂਰਜ ਦਾ ਚਢ਼ਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸਨੂੰ ਸਿਂਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿਂਜਦੇ ਹੋ, ਤੁਸੀਂ ਵਰਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।12 ਮਾਰੂਥਲ ਅਤੇ ਪਹਾੜ ਘਾਹ ਨਾਲ ਢਕੇ ਹੋਏ ਹਨ।13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ਼ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।

 
adsfree-icon
Ads FreeProfile