the Fourth Week of Advent
Click here to join the effort!
Read the Bible
ਬਾਇਬਲ
ਜ਼ਬੂਰ 72
1 ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਰਣੇ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇਗਾ।
2 ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪਖ ਨਿਰਣਾ ਕਰੇ। ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਰਣੇ ਕਰੇ।3 ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ।4 ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪਖ ਹੋਣ ਦਿਉ। ਉਸਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।5 ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ। ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।6 ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ, ਜਿਵੇਂ ਧਰਤ ਉੱਤੇ ਫ਼ੁਹਾਰ ਪੈਂਦੀ ਹੈ।7 ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ, ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।8 ਉਸਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈਕੇ ਧਰਤ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।9 ਮਾਰੂਥਲ ਦੇ ਸਾਰੇ ਵਿਰਸੇ ਉਸਨੂੰ ਝੁਕਣ। ਉਸਦੇ ਸਾਰੇ ਦੁਸ਼ਮਣ ਗੰਦਗੀ ਵਿੱਚ ਉਨ੍ਹਾਂ ਦੇ ਮੂੰਹਾਂ ਨਾਲ ਉਸਦੇ ਅੱਗੇ ਝੁਕਣ।10 ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸਨੂੰ ਆਪਣੀ ਸ਼ਰਧਾਂਜਲੀ ਲਿਆਉਣ।11 ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।12 ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।13 ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ, ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰਖਦਾ ਹੈ।14 ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।15 ਰਾਜਾ ਅਮਰ ਰਹੇ। ਅਤੇ ਉਸਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ, ਰਾਜੇ ਲਈ ਅਰਦਾਸ ਕਰੋ, ਉਸਨੂੰ ਹਰ ਰੋਜ਼ ਅਸੀਸ ਦਿਉ।16 ਖੇਤ ਵਧੇਰੇ ਅਨਾਜ਼ ਪੈਦਾ ਕਰਨ। ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ। ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸਂਘਣੇ ਹੋਣ। ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ।17 ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
18 ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸਕਦਾ ਹੈ।19 ਉਸਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ। ਆਮੀਨ ਅਤੇ ਆਮੀਨ।20 ਇਸ ਨਾਲ ਯਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਵਾਂ ਖਤਮ ਹੁੰਦੀਆਂ ਹਨ।ਤੀਜਾ ਭਾਗ