the Third Week after Easter
Click here to join the effort!
Read the Bible
ਬਾਇਬਲ
ਜ਼ਬੂਰ 75
1 ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ। ਅਸੀਂ ਤੇਰੀ ਉਸਤਤਿ ਕਰਦੇ ਹਾਂ। ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸ੍ਸਦੇ ਹੋ ਜੋ ਤੁਸੀਂ ਕਰਦੇ ਹੋਂ।2 ਪਰਮੇਸ਼ੁਰ ਆਖਦਾ ਹੈ, "ਮੈਂ ਨਿਰਣੇ ਦਾ ਸਮਾਂ ਚੁਣ ਲਿਆ ਹੈ। ਮੈਂ ਬੇਲਾਗ ਨਿਰਣਾ ਕਰਾਂਗਾ।3 ਧਰਤੀ ਤੇ ਇਸ ਉਤਲਾ ਸਭ ਕੁਝ ਕੰਬ ਰਿਹਾ ਹੋਵੇ ਅਤੇ ਡਿੱਗਨ ਹੀ ਵਾਲਾ ਹੋਵੇ, ਪਰ ਮੈਂ ਇਸਨੂੰ ਸਥਿਰ ਕਰਦਾ ਹਾਂ।"4 "ਕੁਝ ਲੋਕ ਬੜੇ ਗੁਮਾਨੀ ਹਨ। ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ। ਪਰ ਮੈਂ ਉਨ੍ਹਾਂ ਲੋਕਾਂ ਨੂੰ ਦੱਸਦਾ ਹਾਂ, 'ਸ਼ੇਖੀ ਨਾ ਮਾਰੋ।"'5
6 ਧਰਤੀ ਉੱਤੇ ਕੋਈ ਸ਼ਕਤੀ ਨਹੀਂ ਜਿਹੜੀ ਕਿਸੇ ਵਿਅਕਤੀ ਨੂੰ ਮਹੱਤਵਪੂਰਣ ਬਣਾ ਸਕੇ।7 ਪਰਮੇਸ਼ੁਰ ਨਿਆਂਕਾਰ ਹੈ, ਅਤੇ ਉਹੀ ਹੈ ਜੋ ਫ਼ੈਸਲਾ ਕਰਦਾ ਕਿ ਉਹ ਕਿਸ ਨੂੰ ਨਿਵਾਉਂਦਾ ਅਤੇ ਕਿਸ ਨੂੰ ਮਹੱਤਵਪੂਰਣ ਬਣਾਉਂਦਾ ਹੈ। ਪਰਮੇਸ਼ੁਰ ਇੱਕ ਬੰਦੇ ਨੂੰ ਉੱਚਾ ਚੁੱਕਦਾ ਅਤੇ ਉਸਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਦੂਸਰੇ ਨੂੰ ਹੇਠਾਂ ਸੁੱਟ ਦਿੰਦਾ ਹੈ ਅਤੇ ਮਹਤ੍ਤਵਹੀਣ ਬਣਾ ਦਿੰਦਾ ਹੈ।8 ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ। ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ। ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ ਅਤੇ ਮੰਦੇ ਲੋਕ ਇਸਨੂੰ ਆਖਰੀ ਕਤਰੇ ਤੱਕ ਪੀ ਜਾਣਗੇ।9 ਮੈਂ ਲੋਕਾਂ ਨੂੰ ਸਦਾ ਇਨ੍ਹਾਂ ਗੱਲਾਂ ਬਾਰੇ ਦੱਸਾਂਗਾ। ਮੈਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਗਾਵਾਂਗਾ।10 ਮੈਂ ਮੰਦੇ ਲੋਕਾ ਪਾਸੋਂ ਸ਼ਕਤੀ ਖੋਹ ਲਵਾਂਗਾ, ਅਤੇ ਮੈਂ ਨੇਕ ਬੰਦਿਆਂ ਨੂੰ ਸ਼ਕਤੀ ਦੇ ਦੇਵਾਂਗਾ।