the Fourth Week of Advent
Click here to join the effort!
Read the Bible
ਬਾਇਬਲ
ਜ਼ਬੂਰ 76
1 ਯੂਡਾ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।2 ਪਰਮੇਸ਼ੁਰ ਦਾ ਮੰਦਰ ਸ਼ਾਲੇਮ ਵਿੱਚ ਹੈ। ਪਰਮੇਸ਼ੁਰ ਦਾ ਘਰ ਸੀਯੋਨ ਪਰਬਤ ਉੱਤੇ ਹੈ।3 ਉਸ ਜਗ਼੍ਹਾ ਪਰਮੇਸ਼ੁਰ ਨੇ ਤੀਰ ਕਮਾਨ, ਢਾਲਾਂ, ਤਲਵਾਰਾਂ ਅਤੇ ਜੰਗ ਅਤੇ ਹੋਰ ਹਥਿਆਰ ਤੋਂੜੇ ਸਨ।4 ਹੇ ਪਰਮੇਸ਼ੁਰ, ਤੁਸੀਂ ਮਹਿਮਾ ਵਾਲੇ ਹੋਂ ਅਤੇ ਉਨ੍ਹਾਂ ਪਹਾੜੀਆਂ ਵਿੱਚੋਂ ਆ ਰਹੇ ਹੋਂ ਜਿਥੇ ਤੁਸੀਂ ਆਪਣੇ ਵੈਰੀਆਂ ਨੂੰ ਹਰਾਇਆ ਸੀ।5 ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ। ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ। ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ। ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸਕਿਆ ਸੀ।6 ਯਾਕੂਬ ਦਾ ਪਰਮੇਸ਼ੁਰ ਉਨ੍ਹਾਂ ਸਿਪਾਹੀਆਂ ਉੱਤੇ ਗਜਿਆ, ਅਤੇ ਉਹ ਸਾਰੀ ਫ਼ੌਜ ਆਪਣੇ ਰਥਾਂ ਅਤੇ ਘੋੜਿਆਂ ਨਾਲ ਮੁਰਦਾ ਹੋ ਡਿੱਗੀ।
7 ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ। ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ।8 ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸਨੇ ਆਪਣਾ ਨਿਰਣਾ ਦਿੱਤਾ। ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ। ਉਸਨੇ ਸਵਰਗ ਤੋਂ ਆਪਣਾ ਨਿਰਣਾ ਦਿੱਤਾ। ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ।9 10 ਹੇ ਪਰਮੇਸ਼ੁਰ, ਲੋਕ ਤੁਹਾਡਾ ਆਦਰ ਕਰਦੇ ਹਨ ਜਦੋਂ ਤੁਸੀਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੰਦੇ ਹੋ। ਆਦਮੀ ਦਾ ਗੁੱਸਾ ਵੀ ਤੇਰੀ ਉਸਤਤਿ ਕਰ ਸਕਦਾ ਹੈ। ਬਚੇ ਹੋਏ ਮਜ਼ਬੂਤ ਹੋ ਜਾਣਗੇ।11 ਲੋਕੋ, ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਾਅਦੇ ਕੀਤੇ ਸਨ। ਹੁਣ ਉਸਨੂੰ ਉਹ ਭੇਟ ਕਰੋ ਜਿਸਦਾ ਤੁਸੀਂ ਇਕਰਾਰ ਕੀਤਾ ਸੀ। ਹਰ ਥਾਂ ਲੋਕ ਪਰਮੇਸ਼ੁਰ ਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਕੋਲ ਸੁਗਾਤਾਂ ਨਾਲ ਆਉਣਗੇ।12 ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ; ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।