Lectionary Calendar
Thursday, February 26th, 2026
the First Week of Lent
There are 38 days til Easter!
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਜ਼ਬੂਰ 8

1 ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।

3 ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚਂਭਿਤ ਹੁੰਦਾ ਹਾਂ;4 ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?5 ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।6 ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯਂਤ੍ਰਣ ਅਧੀਨ ਪਾ ਦਿੱਤਾ।7 ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।8 ਉਹ ਅਕਾਸ਼ ਵਿਚਲੇ ਪੰਛੀਆਂ ਉੱਤੇ ਅਤੇ ਸਮੁੰਦਰ ਵਿੱਚ ਤੈਰਦੀਆਂ ਮਛੀਆਂ ਉੱਤੇ ਰਾਜ ਕਰਦੇ ਹਨ।9 ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵਧੇਰੇ ਅਦਭੁਤ ਹੈ।

 
adsfree-icon
Ads FreeProfile