Lectionary Calendar
Friday, July 18th, 2025
the Week of Proper 10 / Ordinary 15
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 80

1 ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।2 ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ, ਬਿਨਯਾਮੀਨ ਅਤੇ ਮਨਸ਼ਹ ਲਈ ਦਰਸ਼ਾਉ।3 ਹੇ ਪਰਮੇਸ਼ੁਰ, ਸਾਨੂੰ ਇੱਕ ਵਾਰ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।4 ਯਹੋਵਾਹ ਸਰਬ ਸ਼ਕਤੀਸ਼ਾਲੀ, ਤੁਸੀਂ ਸਾਡੀਆਂ ਅਰਦਾਸਾਂ ਕਦੋਂ ਸੁਣੋਂਗੇ। ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।5 ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ। ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ।6 ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜੇ ਦਾ ਕਰਣ ਬਣਾ ਦਿੱਤਾ। ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ।7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।

8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ "ਵੇਲ" ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ "ਵੇਲ" ਨੂੰ ਇੱਥੇ ਬੀਜ ਦਿੱਤਾ ਸੀ।9 ਤੁਸੀਂ "ਵੇਲ" ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜਢ਼ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ। ਛੇਤੀ ਹੀ "ਵੇਲ" ਸਾਰੀ ਜ਼ਮੀਨ ਉੱਤੇ ਫ਼ੈਲ ਗਈ।10 ਇਸਨੇ ਪਰਬਤਾਂ ਨੂੰ ਢਕ ਦਿੱਤਾ ਸੀ ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।11 ਇਸ ਦੀਆਂ ਸ਼ਾਖਾਵਾਂ ਭੂਮਧ ਸਾਗਰ ਤੱਕ ਫ਼ੈਲ ਗਈਆਂ ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ "ਵੇਲ" ਦੀ ਰੱਖਿਆ ਕਰਦੀਆਂ ਹਨ। ਹੂਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ 'ਵੇਲ' ਨੂੰ ਲਤਾੜ ਦਿੰਦੇ ਹਨ। ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ ਅਤੇ ਸਵਰਗ ਵਿੱਚੋਂ ਹੇਠਾਂ ਆਪਣੀ "ਵੇਲ" ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸਨੂੰ ਤੁਸੀਂ ਆਪਣੇ ਹਥੀਂ ਬੀਜਿਆ ਸੀ। ਉਸ ਜਵਾਨ ਬੂਟੇ ਵੱਲ ਵੇਖੋ ਜਿਸਨੂੰ ਤੁਸੀਂ ਆਪਣੇ ਲਈ ਉਗਾਇਆ ਸੀ।16 ਤੁਹਾਡੀ ਭਿਆਨਕ ਝਿੜਕ ਦੇ ਕਾਰਣ ਇਹ ਇੱਕ ਸੁੱਕੇ ਗੋਹੇ ਵਾਂਗ ਸਾੜ ਦਿੱਤੀ ਗਈ ਹੈ।17 ਹੇ ਪਰਮੇਸ਼ੁਰ, ਆਪਣੇ ਹੱਥ ਨਾਲ ਉਸ ਆਦਮੀ ਕੋਲ ਪਹੁੰਚੋ, ਜਿਹੜਾ ਤੇਰੇ ਸੱਜੇ ਹੱਥ ਖੜੋਂਦਾ ਹੈ। ਉਸ ਕੋਲ ਪਹੁੰਚ ਜਿਸਨੂੰ ਤੂੰ ਆਪਣੀ ਖਾਤਿਰ ਵਧਣ ਵਿੱਚ ਮਦਦ ਕੀਤੀ ਸੀ।18 ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁਖ ਨਹੀਂ ਹੋਵਾਂਗੇ। ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।19 ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।

 
adsfree-icon
Ads FreeProfile