Lectionary Calendar
Wednesday, April 8th, 2026
Wednesday in Easter Week
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 87

1 ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।2 ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵਧੇਰੇ ਪਿਆਰ ਕਰਦਾ ਹੈ।3 ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।

4 ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰਖਦਾ। ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਕ ਵਿੱਚ ਰਹਿੰਦੇ ਹਨ। ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।5 ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ। ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।6 ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰਖਦਾ। ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿਥੇ ਜੰਮਿਆ ਹੈ।7 ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ। ਉਹ ਬਹੁਤ ਖੁਸ਼ ਹਨ। ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ, "ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।"

 
adsfree-icon
Ads FreeProfile