the First Sunday of Lent
Click here to learn more!
Read the Bible
ਬਾਇਬਲ
ਜ਼ਬੂਰ 91
1 ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸਕਦੇ ਹੋ। ਤੁਸੀਂ ਸੁਰਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸਕਦੇ ਹੋ।2 ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, "ਤੁਸੀਂ ਮੇਰੀ ਸੁਰਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ। ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰਖਦਾ ਹਾਂ।"3 ਪਰਮੇਸ਼ੁਰ ਤੁਹਾਨੂੰ ਛੁਪੇ ਖਤਰਿਆਂ ਕੋਲੋਂ ਅਤੇ ਖਤਰਨਾਕ ਬਿਮਾਰੀਆਂ ਕੋਲੋਂ ਬਚਾਵੇਗਾ।4 ਸੁਰਖਿਆ ਲਈ ਤੁਸੀਂ ਪਰਮੇਸ਼ੁਰ ਵੱਲ ਜਾ ਸਕਦੇ ਹੋ। ਉਹ ਤੁਹਾਡੀ ਰੱਖਿਆ ਕਰੇਗਾ, ਜਿਵੇਂ ਇੱਕ ਪੰਛੀ ਆਪਣੇ ਬੱਚਿਆਂ ਉੱਤੇ ਖੰਭ ਖਿਲਾਰ ਲੈਂਦਾ ਹੈ। ਪਰਮੇਸ਼ੁਰ ਇੱਕ ਢਾਲ ਹੋਵੇਗਾ ਅਤੇ ਤੁਹਾਡੀ ਰੱਖਿਆ ਲਈ ਇੱਕ ਕੰਧ।5 ਤੁਹਾਨੂੰ ਰਾਤ ਵੇਲੇ ਕੋਈ ਡਰ ਨਹੀਂ ਹੋਵੇਗਾ। ਅਤੇ ਦਿਨ ਵੇਲੇ ਵੀ ਤੁਹਾਨੂੰ ਆਪਣੇ ਵੈਰੀ ਦੇ ਤੀਰਾਂ ਤੋਂ ਕੋਈ ਡਰ ਨਹੀਂ ਹੋਵੇਗਾ।6 ਤੁਹਾਨੂੰ ਉਨ੍ਹਾਂ ਬਿਮਾਰੀਆਂ ਦਾ ਡਰ ਨਹੀਂ ਹੋਵੇਗਾ ਜਿਹੜੀਆਂ ਹਨੇਰੇ ਵਿੱਚ ਆਉਂਦੀਆਂ ਹਨ ਜਾਂ ਉਨ੍ਹਾਂ ਭਿਆਨਕ ਬਿਮਾਰੀਆਂ ਦਾ, ਜਿਹੜੀਆਂ ਦੁਪਿਹਰ ਵੇਲੇ ਹਮਲਾ ਕਰਦੀਆਂ ਹਨ।7 ਤੁਸੀਂ ਹਜ਼ਾਰਾਂ ਦੁਸ਼ਮਣਾਂ ਨੂੰ ਹਰਾ ਦਿਉਂਗੇ। ਤੁਹਾਡਾ ਆਪਣਾ ਸੱਜਾ ਹੱਥ ਦੁਸ਼ਮਣ ਦੇ10 ,000 ਸੈਨਕਾਂ ਨੂੰ ਹਰਾਵੇਗਾ। ਤੁਹਾਡੇ ਦੁਸ਼ਮਣ ਤੁਹਾਨੂੰ ਹੱਥ ਵੀ ਨਹੀਂ ਲਗਾ ਸਕ੍ਕਦੇ।8 ਤੁਸੀਂ ਦੇਖੋਂਗੇ ਕਿ ਉਨ੍ਹਾਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ।
9 ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰਖਿਅਤ ਟਿਕਾਣਾ ਬਣਾਇਆ ਹੈ।10 ,000 ਸੈਨਕਾਂ ਨੂੰ ਹਰਾਵੇਗਾ। ਤੁਹਾਡੇ ਦੁਸ਼ਮਣ ਤੁਹਾਨੂੰ ਹੱਥ ਵੀ ਨਹੀਂ ਲਗਾ ਸਕ੍ਕਦੇ।8 ਤੁਸੀਂ ਦੇਖੋਂਗੇ ਕਿ ਉਨ੍ਹਾਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ।
9 ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰਖਿਅਤ ਟਿਕਾਣਾ ਬਣਾਇਆ ਹੈ।10 ਕੋਈ ਮੰਦੀ ਗੱਲ ਤੁਹਾਡੇ ਨਾਲ ਨਹੀਂ ਵਾਪਰੇਗੀ। ਤੁਹਾਡੇ ਘਰ ਅੰਦਰ ਬਿਮਾਰੀਆਂ ਨਹੀਂ ਹੋਣਗੀਆਂ।11 ਪਰਮੇਸ਼ੁਰ ਤੁਹਾਡੇ ਲਈ ਆਪਣੇ ਦੂਤਾਂ ਨੂੰ ਆਦੇਸ਼ ਕਰੇਗਾ ਅਤੇ ਤੁਸੀਂ ਜਿਥੇ ਵੀ ਜਾਵੋਂਗੇ ਉਹ ਤੁਹਾਡੀ ਹਰ ਥਾਂ ਰੱਖਿਆ ਕਰਨਗੇ।12 ਉਨ੍ਹਾਂ ਦੇ ਹੱਥ ਤੁਹਾਨੂੰ ਫ਼ੜ ਲੈਣਗੇ, ਤਾਂ ਜੋ ਤੁਹਾਡਾ ਪੈਰ ਪੱਥਰਾਂ ਉੱਤੇ ਨਾ ਵਜ੍ਜੇ।13 ਤੁਹਾਡੇ ਕੋਲ ਸ਼ੇਰਾਂ ਅਤੇ ਜ਼ਹਿਰੀਲੇ ਸੱਪਾਂ ਉੱਪਰ ਤੁਰਨ ਦੀ ਸ਼ਕਤੀ ਹੋਵੇਗੀ।14 ਯਹੋਵਾਹ ਆਖਦੇ ਹਨ, "ਜੇ ਕੋਈ ਮੇਰੇ ਉੱਪਰ ਭਰੋਸਾ ਕਰਦਾ ਹੈ ਮੈਂ ਉਸਨੂੰ ਬਚਾ ਲਵਾਂਗਾ। ਮੈਂ ਆਪਣੇ ਪੈਰੋਕਾਰਾਂ ਨੂੰ ਬਚਾਵਾਂਗਾ ਜਿਹੜੇ ਮੇਰੇ ਨਾਮ ਦੀ ਉਪਾਸਨਾ ਕਰਦੇ ਹਨ।15 ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।16 ਮੈਂ ਆਪਣੇ ਪੈਰੋਕਾਰਾਂ ਨੂੰ ਲੰਮੀ ਜ਼ਿੰਦਗੀ ਦੇਵਾਂਗਾ। ਅਤੇ ਮੈਂ ਉਨ੍ਹਾਂ ਨੂੰ ਬਚਾਵਾਂਗਾ।"