the Third Week after Epiphany
Click here to learn more!
Read the Bible
ਬਾਇਬਲ
ਜ਼ਬੂਰ 98
1 ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸਨੇ ਕਈ ਨਵੇਂ ਚਮਤਕਾਰ ਕੀਤੇ ਹਨ।2 ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸਨੂੰ ਜਿੱਤ ਪ੍ਰਦਾਨ ਕੀਤੀ ਹੈ।3 ਪਰਮੇਸ਼ੁਰ ਨੇ ਕੌਮਾਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸ਼ਾਈ ਹੈ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਚੰਗਿਆਈ ਦਰਸਾਈ।
4 ਉਸਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।5 ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ। ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ।6 ਹੇ ਰਬਾਬ। ਯਹੋਵਾਹ ਦੀ ਉਸਤਤਿ ਕਰ। ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।7 ਨਰਸਿਂਘੇ ਅਤੇ ਵਂਝਲੀਆਂ ਵਜਾਉ, ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ।8 ਧਰਤੀ ਅਤੇ ਸਮੁੰਦਰ, ਅਤੇ ਉਸ ਵਿਚਲੇ ਸਭ ਕਾਸੇ ਨੂੰ ਉੱਚੀ ਅਵਾਜ਼ ਵਿੱਚ ਗਾਉਣ ਦਿਉ।9 ਹੇ ਨਦੀਉ ਤਾਲੀਆਂ ਵਜਾਉ। ਸਾਰੇ ਪਹਾੜੋ ਇਕਠ ਹੋਕੇ ਗੀਤ ਗਾਵੋ।10ਯਹੋਵਾਹ ਦੇ ਸਾਮ੍ਹਣੇ ਗਾਵੋ, ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਨਿਰਪਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ। ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।