Lectionary Calendar
Thursday, March 19th, 2026
the Fourth Week of Lent
There are 17 days til Easter!
Attention!
StudyLight.org has pledged to help build churches in Uganda. Help us with that pledge and support pastors in the heart of Africa.
Click here to join the effort!

Read the Bible

ਬਾਇਬਲ

ਜ਼ਬੂਰ 99

1 ਯਹੋਵਾਹ ਰਾਜਾ ਹੈ। ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ। ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ। ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।2 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ। ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।3 ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ। ਪਰਮੇਸ਼ੁਰ ਪਵਿੱਤਰ ਹੈ।4 ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪਖਤਾ ਲਿਆਂਦੀ।5 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।

6 ਮੂਸਾ ਅਤੇ ਹਾਰੂਨ ਉਸਦੇ ਕੁਝ ਜਾਜਕ ਸਨ। ਅਤੇ ਸੈਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਅਰਦਾਸ ਕੀਤੀ ਅਤੇ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ।7 ਪਰਮੇਸ਼ੁਰ ਬੱਦਲ ਦੇ ਥਂਮ ਵਿੱਚੋਂ ਬੋਲਿਆ ਉਨ੍ਹਾਂ ਨੇ ਉਸਦੇ ਹੁਕਮ ਮਂਨੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ।8 ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਦਾ ਉੱਤਰ ਦਿੱਤਾ। ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ। ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।9 ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚ ਮੁੱਚ ਪਵਿੱਤਰ।

 
adsfree-icon
Ads FreeProfile