the Fourth Week of Advent
Click here to learn more!
Read the Bible
ਬਾਇਬਲ
ਰੁੱਤ 3
1 ਫ਼ੇਰ ਰੂਥ ਦੀ ਸਸ੍ਸ ਨਾਓਮੀ ਨੇ ਉਸਨੂੰ ਆਖਿਆ, “ਮੇਰੀਏ ਧੀਏ, ਮੈਨੂੰ ਤੇਰੇ ਲਈ ਇੱਕ ਚੰਗਾ ਪਤੀ ਲਭਣ ਦੇ ਜੋ ਤੇਰੇ ਲਈ ਪ੍ਰਬੰਧ ਕਰੇਗਾ, ਤਾਂ ਜੋ ਤੈਨੂੰ ਸ਼ਾਂਤੀ ਅਤੇ ਅਰਾਮ ਮਿਲ ਸਕੇ।2 ਹੋ ਸਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਁ ਨੂੰ ਫ਼ਟਕ ਰਿਹਾ ਹੋਵੇਗਾ।3 ਜਾ ਅਤੇ ਨਹਾਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।4 ਖਾਣ ਤੋਂ ਬਾਦ ਉਹ ਅਰਾਮ ਕਰਨ ਲਈ ਲੇਟ ਜਾਵੇਗਾ ਉਥੇ ਜਾਵੀਂ ਅਤੇ ਉਸ ਦਿਆਂ ਪੈਰਾਂ ਤੋਂ ਵਸਤਰ ਹਟਾ ਦੇਵੀਂ। ਫ਼ਿਰ ਬੋਅਜ਼ ਨਾਲ ਲੇਟ ਜਾਵੀਂ। ਫ਼ੇਰ ਉਹ ਤੈਨੂੰ ਦੱਸੇਗਾ ਕਿ ਕੀ ਕਰਨਾ ਹੈ।5 ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”
6 ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸਦੀ ਸਸ੍ਸ ਨੇ ਕਰਨ ਲਈ ਆਖਿਆ ਸੀ।7 ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ਼ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸਦੇ ਕੋਲ ਗਈ ਅਤੇ ਉਸਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸਦੇ ਪੈਰਾਂ ਕੋਲ ਲੇਟ ਗਈ।8 ਅਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉਠ ਖੜਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।9 ਬੋਅਜ਼ ਨੇ ਆਖਿਆ, “ਤੂੰ ਕੌਣ ਹੈ?”ਉਸਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।10 ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।11 ਹੁਣ, ਮੁਟਿਆਰੇ ਭੈਭੀਤ ਨਾ ਹੋ ਜੋ ਤੂੰ ਆਖੇਗੀ ਮੈਂ ਉਹੀ ਕਰਾਂਗਾ। ਸਾਡੇ ਕਸਬੇ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਬਹੁਤ ਚੰਗੀ ਔਰਤ ਹੈ।12 ਅਤੇ ਇਹ ਸੱਚ ਹੈ ਕਿ ਮੈਂ ਨਜ਼ਦੀਕੀ ਰਿਸ਼ਤੇਦਾਰ ਹਾਂ। ਪਰ ਇੱਥੇ ਇੱਕ ਆਦਮੀ ਹੈ ਜਿਹੜਾ ਮੇਰੇ ਨਾਲੋਂ ਵਧੇਰੇ ਤੇਰਾ ਨਜ਼ਦੀਕੀ ਰਿਸ਼ਤੇਦਾਰ ਹੈ।13 ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਤ ਤੱਕ ਇੱਥੇ ਲੇਟੀ ਰਹਿ।”
14 ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ।ਬੋਅਜ਼ ਨੇ ਉਸਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰਖਾਂਗੇ ਕਿ ਤੂੰ ਪਿਛਲੀ ਰਾਤ ਮੇਰੇ ਕੋਲ ਆਈ ਸੀ।”15 ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸਨੂੰ ਖੋਲ੍ਹ।”ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸਸ੍ਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸਨੇ ਇਸਨੂੰ ਰੂਥ ਦੇ ਸ਼ੌਲ ਵਿੱਚ ਲਪੇਟਕੇ ਅਤੇ ਉਸਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚਲਾ ਗਿਆ।16 ਰੂਥ ਆਪਣੀ ਸਸ੍ਸ ਨਾਓਮੀ ਦੇ ਘਰ ਚਲੀ ਗਈ। ਨਾਓਮੀ ਦਰਵਾਜ਼ੇ ਵੱਲ ਗਈ ਅਤੇ ਪੁਛਿਆ, “ਕੌਣ ਹੈ?”ਰੂਥ ਘਰ ਚਲੀ ਗਈ। ਨਾਓਮੀ ਨੂੰ ਉਹ ਸਾਰੀ ਗੱਲ ਦਸ੍ਸਦਿਆਂ ਹੋਇਆ ਜਿਹੜੀ ਬੋਅਜ਼ ਨੇ ਉਸ ਨਾਲ ਕੀਤੀ ਸੀ।17 ਉਸਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਜੌਁ ਤੁਹਾਡੇ ਲਈ ਸੁਗਾਤ ਵਜੋਂ ਦਿੱਤੇ ਹਨ ਬੋਅਜ਼ ਨੇ ਆਖਿਆ ਸੀ ਕਿ ਮੈਂ ਤੁਹਾਡੇ ਲਈ ਸੁਗਾਤ ਲਈ ਬਿਨਾ ਘਰ ਨਾ ਜਾਵਾਂ।”18 ਨਾਓਮੀ ਨੇ ਆਖਿਆ, “ਧੀਏ ਓਨੀ ਦੇਰ ਤੱਕ ਹੌਂਸਲਾ ਰੱਖ ਜਿੰਨੀ ਦੇਰ ਤੱਕ ਅਸੀਂ ਕੁਝ ਵਾਪਰਨ ਬਾਰੇ ਨਹੀਂ ਸੁਣਦੇ ਬੋਅਜ਼ ਨੂੰ ਓਨੀ ਦੇਰ ਤੱਕ ਚੈਨ ਨਹੀਂ ਆਵੇਗਾ ਜਦੋਂ ਤੱਕ ਕਿ ਉਹ ਗੱਲ ਨਹੀਂ ਕਰ ਲੈਂਦਾ ਜਿਹੜੀ ਉਸਨੂੰ ਕਰਨੀ ਚਾਹੀਦੀ ਹੈ। ਅਸੀਂ ਦਿਨ ਮੁੱਕਣ ਤੋਂ ਪਹਿਲਾਂ ਹੀ ਜਾਣ ਲਵਾਂਗੇ ਕਿ ਕੀ ਵਾਪਰੇਗਾ।”