the Fourth Week of Advent
Click here to join the effort!
Read the Bible
ਬਾਇਬਲ
ਰੁੱਤ 4
1 ਬੋਅਜ਼ ਉਥੇ ਚਲਾ ਗਿਆ ਜਿਥੇ ਲੋਕ ਸ਼ਹਿਰ ਦੇ ਦਰਵਾਜ਼ੇ ਨੇੜੇ ਇਕਠੇ ਹੁੰਦੇ ਹਨ। ਬੋਅਜ਼ ਓਨਾ ਚਿਰ ਉਥੇ ਬੈਠਾ ਰਿਹਾ ਜਦੋਂ ਤੱਕ ਕਿ ਉਹ ਨਜ਼ਦੀਕੀ ਰਿਸ਼ਤੇਦਾਰ ਜਿਸਦਾ ਜ਼ਿਕਰ ਬੋਅਜ਼ ਨੇ ਕੀਤਾ ਸੀ ਉਥੋਂ ਨਹੀਂ ਗੁਜ਼ਰਿਆ। ਬੋਅਜ਼ ਨੇ ਉਸਨੂੰ ਅਵਾਜ਼ ਦਿੱਤੀ, ਇਧਰ ਆਉ ਦੋਸਤ! ਇੱਥੇ ਬੈਠੋ!”2 ਬੋਅਜ਼ ਨੇ ਸ਼ਹਿਰ ਦੇ ਦਸ ਬਜ਼ੁਰਗਾਂ ਨੂੰ ਇਕਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇੱਥੇ ਬੈਠੋ!” ਤਾਂ ਉਹ ਹੇਠਾਂ ਬੈਠ ਗਏ।3 ਫ਼ੇਰ ਬੋਅਜ਼ ਨੇ ਨਜ਼ਦੀਕੀ ਰਿਸ਼ਤੇਦਾਰ ਨਾਲ ਗੱਲ ਕੀਤੀ। ਉਸਨੇ ਆਖਿਆ, “ਨਾਓਮੀ ਮੋਆਬ ਦੇ ਪਹਾੜੀ ਪ੍ਰਦੇਸ਼ ਤੋਂ ਵਾਪਸ ਮੁੜ ਆਈ ਹੈ। ਉਹ ਜ਼ਮੀਨ ਵੇਚ ਰਹੀ ਹੈ ਜਿਹੜੀ ਸਾਡੇ ਰਿਸ਼ਤੇਦਾਰ ਅਲੀਮਲਕ ਦੀ ਸੀ।4 ਮੈਂ ਇਹ ਗੱਲ ਇੱਥੇ ਰਹਿਣ ਵਾਲੇ ਲੋਕਾਂ ਦੇ ਸਾਮ੍ਹਣੇ ਅਤੇ ਆਪਣੇ ਬਜ਼ੁਰਗਾਂ ਦੇ ਸਾਮ੍ਹਣੇ ਤੈਨੂੰ ਆਖਣ ਦਾ ਨਿਰਣਾ ਕੀਤਾ ਹੈ। ਜੋ ਤੂੰ ਜ਼ਮੀਨ ਖਰੀਦਣਾ ਚਾਹੁੰਦਾ ਹੈ ਤਾਂ ਖਰੀਦ ਲੈ। ਜੇ ਤੂੰ ਜ਼ਮੀਨ ਨੂੰ ਛੁਡਾਉਣ ਨਹੀਂ ਚਾਹੁੰਦਾ ਤਾਂ ਮੈਨੂੰ ਦੱਸ ਮੈਂ ਜਾਣਦਾ ਹਾਂ ਕਿ ਤੇਰੇ ਤੋਂ ਮਗਰੋਂ ਮੈਂ ਹੀ ਉਹ ਅਗਲਾ ਬੰਦਾ ਹਾਂ ਜਿਹੜਾ ਜ਼ਮੀਨ ਛੁਡਾ ਸਕਦਾ ਹੈ। ਜੇ ਤੂੰ ਜ਼ਮੀਨ ਵਾਪਸ ਨਹੀਂ ਖਰੀਦੇਗਾ ਤਾਂ ਮੈਂ ਖਰੀਦ ਲਵਾਂਗਾ।”5 ਫ਼ੇਰ ਬੋਅਜ਼ ਨੇ ਆਖਿਆ, “ਜੇ ਤੂੰ ਨਾਓਮੀ ਤੋਂ ਜ਼ਮੀਨ ਖਰੀਦੇਂਗਾ ਤਾਂ ਤੂੰ ਉਸ ਸਵਰਗਵਾਸੀ ਬੰਦੇ ਦੀ ਪਤਨੀ ਮੋਆਬੀ ਔਰਤ ਰੂਥ ਨੂੰ ਵੀ ਹਸਿਲ ਕਰ ਲਵੇਂਗਾ। ਜਦੋਂ ਰੂਥ ਦੇ ਬੱਚਾ ਹੋਵੇਗਾ ਤਾਂ ਜ਼ਮੀਨ ਬੱਚੇ ਨੂੰ ਮਿਲੇਗੀ। ਇਸ ਤਰ੍ਹਾਂ ਜ਼ਮੀਨ ਸਵਰਗਵਾਸੀ ਬੰਦੇ ਦੇ ਪਰਿਵਾਰ ਵਿੱਚ ਰਹੇਗੀ।”6 ਨਜ਼ਦੀਕੀ ਰਿਸ਼ਤੇਦਾਰ ਨੇ ਜਵਾਬ ਦਿੱਤਾ, “ਮੈਂ ਜ਼ਮੀਨ ਵਾਪਸ ਨਹੀਂ ਖਰੀਦ ਸਕਦਾ। ਉਹ ਜ਼ਮੀਨ ਮੇਰੀ ਹੋਣੀ ਚਾਹੀਦੀ ਹੈ ਪਰ ਮੈਂ ਇਸਨੂੰ ਖਰੀਦ ਨਹੀਂ ਸਕਦਾ। ਜੇ ਮੈਂ ਅਜਿਹਾ ਕਰਦਾ ਹਾਂ ਤਾਂ ਸ਼ਾਇਦ ਮੈਂ ਆਪਣੀ ਜ਼ਮੀਨ ਵੀ ਗਵਾ ਲਵਾਂਗਾ। ਇਸ ਲਈ ਤੁਸੀਂ ਜ਼ਮੀਨ ਖਰੀਦ ਸਕਦੇ ਹੋ।”7 ਬਹੁਤ ਚਿਰ ਪਹਿਲਾਂ ਇਸਰਾਏਲ ਵਿੱਚ, ਜਦੋਂ ਲੋਕ ਜ਼ਾਇਦਾਦ ਨੂੰ ਖਰੀਦਦੇ ਜਾਂ ਛੁਡਵਾਉਂਦੇ ਸੀ ਤਾਂ ਇੱਕ ਬੰਦਾ ਆਪਣੀ ਜੁੱਤੀ ਉਤਾਰਕੇ ਦੂਸਰੇ ਨੂੰ ਦੇ ਦਿੰਦਾ ਸੀ। ਇਹ ਖਰੀਦਾਰੀ ਦਾ ਸਬੂਤ ਹੁੰਦਾ ਸੀ।8 ਇਸ ਲਈ ਨਜ਼ਦੀਕੀ ਰਿਸ਼ਤੇਦਾਰ ਨੇ ਆਖਿਆ, “ਜ਼ਮੀਨ ਖਰੀਦ ਲਵੋ” ਅਤੇ ਫ਼ੇਰ ਨਜ਼ਦੀਕੀ ਰਿਸ਼ਤੇਦਾਰ ਨੇ ਆਪਣੀ ਜੁੱਤੀ ਉਤਾਰੀ ਅਤੇ ਬੋਅਜ਼ ਨੂੰ ਦੇ ਦਿੱਤੀ।
9 ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।10 ਮੈਂ ਰੂਥ ਨੂੰ ਵੀ ਆਪਣੀ ਪਤਨੀ ਵਜੋਂ ਖਰੀਦ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਕਿ ਸਵਰਗਵਾਸੀ ਬੰਦੇ ਦੀ ਜਾਇਦਾਦ ਉਸਦੇ ਪਰਿਵਾਰ ਵਿੱਚ ਹੀ ਰਹੇ। ਇਸ ਤਰ੍ਹਾਂ ਸਵਰਗਵਾਸੀ ਬੰਦੇ ਦਾ ਨਾਮ ਉਸਦੇ ਪਰਿਵਾਰ ਅਤੇ ਉਸਦੀ ਜ਼ਮੀਨ ਤੋਂ ਵੱਖ ਨਹੀਂ ਹੋਵੇਗਾ। ਅੱਜ ਦੇ ਦਿਨ ਤੁਸੀਂ ਗਵਾਹ ਹੋ।”11 ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸਨੇ ਆਖਿਆ,“ਯਹੋਵਾਹ ਇਸ ਔਰਤ ਨੂੰ,ਜਿਹੜੀ ਆ ਰਹੀ ਹੈ ਤੇਰੇ ਘਰ ਅੰਦਰ,ਰਾਖੇਲ ਅਤੇ ਲੇਆਹ ਵਾਂਗ ਬਣਾਵੇ,ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ।ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ।ਬੈਤਲਹਮ ਵਿੱਚ ਮਸ਼ਹੂਰ ਹੋ ਜਾ।12 ਤਾਮਾਰ ਨੇ ਯਹੂਦਾਹ ਦੇ ਪੁੱਤਰ ਫ਼ਾਰਸ ਨੂੰ ਜਨਮ ਦਿੱਤਾ ਸੀ।ਅਤੇ ਉਸਦਾ ਪਰਿਵਾਰ ਮਹਾਨ ਹੋ ਗਿਆ ਸੀ,ਇਸੇ ਤਰ੍ਹਾਂ ਹੀ ਯਹੋਵਾਹ ਤੈਨੂੰ, ਰੂਥ ਦੇ ਰਾਹੀਂ ਬਹੁਤ ਸਾਰੇ ਬੱਚਿਆਂ ਦੀ ਦਾਤ ਦੇਵੇਅਤੇ ਰੱਥ ਕਰੇ ਤੇਰਾ ਪਰਿਵਾਰ ਵੀ ਉਸੇ ਜਿਹਾ ਮਹਾਨ ਹੋਵੇ।”
13 ਇਸ ਲਈ ਬੋਅਜ਼ ਨੇ ਰੂਥ ਨਾਲ ਸ਼ਾਦੀ ਕਰ ਲਈ ਯਹੋਵਾਹ ਦੀ ਰਜ਼ਾ ਨਾਲ ਰੂਥ ਗਰਭਵਤੀ ਹੋ ਗਈ ਅਤੇ ਉਸਨੇ ਇੱਕ ਪੁੱਤਰ ਜਨਮਿਆ।14 ਨਗਰ ਦੀਆਂ ਔਰਤਾਂ ਨੇ ਨਾਓਮੀ ਨੂੰ ਆਖਿਆ,“ਯਹੋਵਾਹ ਦੀ ਉਸਤਤਿ ਹੋਵੇ ਜਿਸਨੇ ਤੈਨੂੰ ਇੱਕ ਛੁਟਕਾਰਾ ਦਿਵਾਉਣ ਵਾਲੇ ਤੋਂ ਬਿਨਾ ਨਹੀਂ ਛੱਡਿਆ।ਉਹ ਇਸਰਾਏਲ ਵਿੱਚ ਪ੍ਰਸਿਧ ਹੋਵੇ ਅਤੇ ਸਤਿਕਾਰਿਆ ਜਾਵੇ।15 ਇਹ ਤੈਨੂੰ ਫ਼ੇਰ ਜਿਉਂਦਾ ਕਰੇਗਾਅਤੇ ਬੁਢਾਪੇ ਵੇਲੇ ਤੇਰੀ ਦੇਖ-ਭਾਲ ਕਰੇਗਾ।ਤੇਰੀ ਨੂੰਹ ਨੇ ਇਸ ਨੂੰ ਸੰਭਵ ਕੀਤਾ,ਉਸਨੇ ਇਹ ਬੱਚਾ ਤੇਰੇ ਲਈ ਪੈਦਾ ਕੀਤਾ ਹੈਉਹ ਤੈਨੂੰ ਪਿਆਰ ਕਰਦੀ ਹੈ ਅਤੇ ਉਹ ਤੇਰੇ ਲਈਸੱਤਾਂ ਪੁੱਤਰਾਂ ਨਾਲੋਂ ਵੀ ਬਿਹਤਰ ਹੈ।”16 ਨਾਓਮੀ ਨੇ ਬੱਚਾ ਚੁਕਿਆ ਆਪ੍ਪਣੇ ਹੱਥਾਂ ਵਿੱਚ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।17 ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸਦਾ ਨਾਮ ਓਥੇਦ ਰੱਖਿਆ। ਉਬੇਦ ਯਸੀ ਦਾ ਪਿਤਾ ਸੀ। ਅਤੇ ਯਸੀ ਰਾਜੇ ਦਾਊਦ ਦਾ ਪਿਤਾ ਸੀ।18 ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ:19 ਹਸਰੋਨ, ਰਾਮ ਦਾ ਪਿਤਾ ਸੀ।20 ਅਮਿਨਦਾਬ, ਨਹਿਸ਼ੋਨ ਦਾ ਪਿਤਾ ਸੀ।21 ਸ਼ਲਮੋਨ, ਬੋਅਜ਼ ਦਾ ਪਿਤਾ ਸੀ।22 ਓਥੇਦ, ਯਸੀ ਦਾ ਪਿਤਾ ਸੀ।