Lectionary Calendar
Thursday, March 19th, 2026
the Fourth Week of Lent
There are 17 days til Easter!
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਜ਼ਿਕਰ ਯਾਹ 1

1 ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ2 ਯਹੋਵਾਹ ਤੁਹਾਡੇ ਪੁਰਖਿਆਂ ਤੇ ਬਹੁਤ ਕ੍ਰੋਧਵਾਨ ਹੋਇਆ।3 ਇਸ ਲਈ ਤੁਸੀਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਆਖਣਾ। ਯਹੋਵਾਹ ਦਾ ਕਹਿਣਾ ਹੈ, "ਤੁਸੀਂ ਮੇਰੇ ਵੱਲ ਪਰਤੋਂ ਮੈਂ ਤੁਹਾਡੇ ਵੱਲ ਪਰਤਾਂਗਾ।" ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।4 ਉਸ ਨੇ ਆਖਿਆ, "ਆਪਣੇ ਪੁਰਖਿਆਂ ਵਾਂਗ ਨਾ ਕਰੋ। ਪਹਿਲਾਂ ਨਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ,5 ਪਰਮੇਸ਼ੁਰ ਨੇ ਆਖਿਆ, "ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।6 ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿਖਾੇ। ਉਨ੍ਹਾਂ ਕਿਹਾ,

7 ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸਦੇ ਰਾਜ ਦੇ ਦੂਜੇ ਵਰ੍ਹੇ ਦੇ8 ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿਚਕਾਰ ਖੜੋਤਾ ਸੀ। ਉਸਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ।9 ਮੈਂ ਕਿਹਾ, "ਸੁਆਮੀ, ਇੰਨੇ ਘੋੜੇ ਕਾਹਦੇ ਲਈ ਹਨ?"ਤੱਦ ਇੱਕ ਫ਼ਰਿਸ਼ਤੇ ਨੇ ਮੇਰੇ ਨਾਲ ਬੋਲਦਿਆਂ ਕਿਹਾ, "ਮੈਂ ਤੈਨੂੰ ਵਿਖਾਵਾਂਗਾ ਕਿ ਇਹ ਘੋੜੇ ਕਾਹਦੇ ਲਈ ਹਨ।"10 ਤੱਦ ਮਹਿਂਦੀ ਦੇ ਬੂਟਿਆਂ ਵਿਚਕਾਰ ਖੜੋਤੇ ਮਨੁੱਖ ਨੇ ਕਿਹਾ, "ਯਹੋਵਾਹ ਨੇ ਧਰਤੀ ਤੇ ਇੱਧਰ-ਉਧ੍ਧਰ ਜਾਣ ਲਈ ਇਹ ਘੋੜੇ ਭੇਜੇ ਹਨ।"11 ਤਦ ਉਨ੍ਹਾਂ ਘੋੜਿਆਂ ਨੇ ਮਹਿਂਦੀ ਦੀਆਂ ਝਾੜੀਆਂ ਵਿਚਕਾਰ ਖੜੇ ਯਹੋਵਾਹ ਦੇ ਦੂਤ ਨੂੰ ਆਖਿਆ, "ਅਸੀਂ ਖੁਦ ਧਰਤੀ ਤੇ ਇੱਧਰ-ਉਧ੍ਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।"12 ਤਦ ਯਹੋਵਾਹ ਦੇ ਦੂਤ ਨੇ ਆਖਿਆ,13 ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ ਫ਼ਿਰ ਯਹੋਵਾਹ ਨੇ ਉਸ ਦੂਤ ਨੂੰ ਜਵਾਬ ਦਿੱਤਾ। ਯਹੋਵਾਹ ਨੇ ਉਸਨੂੰ ਸੁਖ ਸ਼ਾਂਤੀ ਤੇ ਅਮਨ ਵਾਲੇ ਸ਼ਬਦ ਕਹੇ।14 ਫ਼ਿਰ ਦੂਤ ਨੇ ਮੈਨੂੰ ਲੋਕਾਂ ਨੂੰ ਇਹ ਗੱਲਾਂ ਦੱਸਣ ਲਈ ਕਿਹਾ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: "ਮੈਨੂੰ ਯਰੂਸ਼ਲਮ ਅਤੇ ਸੀਯੋਨ ਲਈ ਡਾਢਾ ਪਿਆਰ ਹੈ।15 ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।"16 ਇਸ ਲਈ ਯਹੋਵਾਹ ਕਹਿੰਦਾ ਹੈ, "ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।" ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ,17 ਦੂਤ ਨੇ ਇਹ ਵੀ ਕਿਹਾ, "ਯਹੋਵਾਹ ਸ਼ਕਤੀਮਾਨ ਆਖਦਾ ਹੈ,

18 ਤਦ ਮੈਂ ਉੱਪਰ ਵੱਲ ਵੇਖਿਆ ਤਾਂ ਮੈਨੂੰ ਚਾਰ ਸਿੰਗਾਂ ਦੇ ਦਰਸ਼ਨ ਹੋਏ।19 ਤੱਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸਨੂੰ ਪੁਛਿਆ, "ਇਨ੍ਹ੍ਹਾਂ ਸਿੰਗਾਂ ਦਾ ਕੀ ਅਰਬ ਹੈ?" ਉਸ ਨੇ ਕਿਹਾ, "ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।"20 ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ।21 ਮੈਂ ਉਸਨੂੰ ਪੁਛਿਆ, "ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?"ਉਸ ਨੇ ਕਿਹਾ, "ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।"

 
adsfree-icon
Ads FreeProfile