the Fourth Week of Advent
Click here to learn more!
Read the Bible
ਬਾਇਬਲ
ਜ਼ਿਕਰ ਯਾਹ 12
1 ਇਸਰਾਏਲ ਦੇ ਵਿਖੇ ਯਹੋਵਾਹ ਦਾ ਸ਼ੋਕ ਸਮਾਚਾਰ। ਯਹੋਵਾਹ ਨੇ ਧਰਤੀ ਅਤੇ ਆਕਾਸ਼ ਸਿਰਜੇ। ਉਸਨੇ ਮਨੁੱਖ ਦਾ ਆਤਮਾ ਉਸਦੇ ਵਿੱਚ ਪਾਇਆ ਅਤੇ ਯਹੋਵਾਹ ਨੇ ਇਹ ਗੱਲਾਂ ਆਖੀਆਂ।2 "ਵੇਖ, ਮੈਂ ਯਰੂਸ਼ਲਮ ਨੂੰ ਉਸਦੇ ਆਸ-ਪਾਸ ਦੇ ਰਾਜਾਂ ਲਈ ਜ਼ਹਿਰ ਦੇ ਪਿਆਲੇ ਵਾਂਗ ਬਣਾਵਾਂਗਾ। ਕੌਮਾਂ ਆਉਣਗੀਆਂ ਅਤੇ ਉਸ ਸ਼ਹਿਰ ਤੇ ਹਮਲਾ ਕਰਨਗੀਆਂ ਅਤੇ ਸਾਰੇ ਦਾ ਸਾਰਾ ਯਹੂਦਾਹ ਇਹ ਫਾਹੀ ਵਿੱਚ ਆ ਜਾਵੇਗਾ।3 ਪਰ ਮੈਂ ਯਰੂਸ਼ਲਮ ਨੂੰ ਇੱਕ ਭਾਰੀ ਚੱਟਾਨ ਵਾਂਗ ਬਣਾਵਾਂਗਾ - ਤਾਂ ਜੋ ਜਿਹੜਾ ਵੀ ਇਸਨੂੰ ਲਿਜਾਣ ਦੀ ਕੋਸ਼ਿਸ਼ ਕਰੇਗਾ ਖੁਦ ਹੀ ਜ਼ਖਮੀ ਹੋਵੇਗਾ। ਸਾਰੇ ਉਸਦੇ ਚੁੱਕਣ ਵਾਲੇ ਫ਼ੱਟੜ ਕੀਤੇ ਜਾਣਗੇ। ਪਰ ਧਰਤੀ ਦੀਆਂ ਸਾਰੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਲਢ਼ਨ ਲਈ ਇਕੱਠੀਆਂ ਹੋਣਗੀਆਂ।4 ਪਰ ਉਸ ਵਕਤ, ਮੈਂ ਹਰ ਸਿਪਾਹੀ ਦੇ ਘੋੜੇ ਨੂੰ ਘਬਰਾਹਟ ਨਾਲ ਅਤੇ ਉਸਦੇ ਸਵਾਰ ਨੂੰ ਖਤਰੇ ਨਾਲ ਮਾਰਾਂਗਾ। ਮੈਂ ਸਾਰੇ ਵੈਰੀਆਂ ਦੇ ਘੋੜਿਆਂ ਨੂੰ ਅੰਨ੍ਹਿਆਂ ਕਰ ਦੇਵਾਂਗਾ ਪਰ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਮੈਂ ਯਹੂਦਾਹ ਦੇ ਘਰਾਣੇ ਤੇ ਨਜ਼ਰ ਰੱਖਾਂਗਾ।5 ਯਹੂਦਾਹ ਦੇ ਆਗੂ ਦੂਜਿਆਂ ਨੂੰ ਇਹ ਆਖਕੇ ਹੌਸਲਾ ਦੇਣਗੇ,
9 ਯਹੋਵਾਹ ਸਰਬ ਸ਼ਕਤੀਮਾਨ ਤੁਹਾਡਾ ਪਰਮੇਸ਼ੁਰ ਹੈ। ਉਹ ਸਾਨੂੰ ਤਾਕਤ ਦਿੰਦਾ ਹੈ।96 ਉਸ ਵਕਤ, ਮੈਂ ਯਹੂਦਾਹ ਘਰਾਣੇ ਦੇ ਆਗੂਆਂ ਨੂੰ ਜੰਗਲ ਵਿੱਚ ਬਲਦੀ ਅੱਗ ਵਾਂਗ ਠਹਿਰਾਵਾਂਗਾ ਅਤੇ ਉਹ ਆਪਣੇ ਦੁਸ਼ਮਣਾਂ ਨੂੰ ਜਿਵੇਂ ਅੱਗ ਤੂੜੀ ਨੂੰ ਸਾੜਦੀ ਹੈ ਤਬਾਹ ਕਰ ਦੇਣਗੇ। ਉਹ ਆਪਣੇ ਦੁਆਲੇ ਦੇ ਦੁਸ਼ਮਣਾਂ ਨੂੰ ਖਤਮ ਕਰ ਦੇਣਗੇ। ਅਤੇ ਯਰੂਸ਼ਲਮ ਵਿੱਚ, ਲੋਕ ਚੈਨ ਨਾਲ ਬੈਠ ਕੇ ਸੁੱਖ ਦਾ ਸਾਹ ਲੈਣਗੇ।"7 ਯਹੋਵਾਹ ਪਹਿਲਾਂ ਯਹੂਦਾਹ ਦੀ ਕੌਮ ਨੂੰ ਬਚਾਏਗਾ। ਇਸ ਲਈ ਯਰੂਸ਼ਲਮ ਦੇ ਲੋਕ ਢੀਁਗਾਂ ਮਾਰਨ ਵਿੱਚ ਨਾਕਾਮਯਾਬ ਰਹਿਣਗੇ। ਦਾਊਦ ਦਾ ਘਰਾਣਾ ਅਤੇ ਹੋਰ ਯਰੂਸ਼ਲਮ ਵਿੱਚ ਵਸਦੇ ਲੋਕ ਇਹ ਫ਼ੜਾਂ ਨਾ ਮਾਰ ਸਕਣਗੇ ਕਿ ਉਹ ਯਹੂਦਾਹ ਦੇ ਲੋਕਾਂ ਤੋਂ ਵਧ ਚੰਗੇ ਹਨ।8 ਪਰ ਯਹੋਵਾਹ ਯਰੂਸ਼ਲਮ ਵਿੱਚ ਲੋਕਾਂ ਨੂੰ ਬਚਾਵੇਗਾ। ਉਨ੍ਹਾਂ ਦਾ ਸਭ ਤੋਂ ਕਮਜ਼ੋਰ ਆਦਮੀ ਵੀ ਦਾਊਦ ਵਾਂਗ ਮਜ਼ਬੂਤ ਹੋਵੇਗਾ ਅਤੇ ਦਾਊਦ ਦੇ ਘਰਾਣੇ ਦੇ ਲੋਕ ਪਰਮੇਸ਼ੁਰ ਵਾਂਗ ਹੋਣਗੇ ਉਹ ਯਹੋਵਾਹ ਦੇ ਦੂਤ ਵਰਗੇ ਹੋਣਗੇ ਜਿਹੜਾ ਲੋਕਾਂ ਦੀ ਅਗਵਾਹੀ ਕਰਦਾ ਹੈ।

9 ਯਹੋਵਾਹ ਆਖਦਾ ਹੈ, "ਉਸ ਵਕਤ, ਜਿਹੜੀਆਂ ਕੌਮਾਂ ਯਰੂਸ਼ਲਮ ਦੇ ਵਿਰੁੱਧ ਯੁੱਧ ਕਰਨਗੀਆਂ, ਮੈਂ ਉਨ੍ਹਾਂ ਨੂੰ ਤਬਾਹ ਕਰਾਂਗਾ।10 ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਲੇਠੇ ਪੁੱਤਰ ਦੀ ਮੌਤ ਤੇ।11 ਯਰੂਸ਼ਲਮ ਵਿੱਚ ਮਹਾਂ ਸ਼ੋਕ ਉਦਾਸੀ ਅਤੇ ਰੋਣ-ਪਿੱਟਣ ਦਾ ਸਮਾਂ ਹੋਵੇਗਾ। ਇਹ ਉਹੋ ਜਿਹਾ ਸਮਾਂ ਹੋਵੇਗਾ ਜਿਵੇਂ ਮਗਿੱਦੋ ਦੀ ਵਾਦੀ ਵਿੱਚ ਹਦਦ-ਰਮੋਨ ਦੇ ਸੋਗ ਵਿੱਚ ਹੋਇਆ ਸੀ। ਜਿਵੇਂ ਲੋਕਾਂ ਨੇ ਉਸ ਦੀ ਮੌਤ ਤੇ ਕੀਰਨੇ ਪਾਏ ਸਨ ਅਜਿਹਾ ਸਮਾਂ ਹੀ ਯਰੂਸ਼ਲਮ ਤੇ ਹੋਵੇਗਾ।12 ਹਰੇਕ ਘਰਾਣਾ ਆਪਣੇ-ਆਪ ਵਿੱਚ ਪਿਟ੍ਟੇਗਾ। ਦਾਊਦ ਦੇ ਘਰਾਣੇ ਦੇ ਲੋਕ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਕੀਰਨੇ ਪਾਉਣਗੀਆਂ। ਨਾਬਾਨ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ ਆਪ ਵਿੱਚ ਰੋਣਗੇ-ਪਿੱਟਣਗੇ।13 ਲੇਵੀ ਦੇ ਘਰਾਣੇ ਦਾ ਟੱਬਰ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਸ਼ਿਮਈ ਦਾ ਪਰਿਵਾਰ ਅਤੇ ਉਨ੍ਹਾਂ ਦੀਆਂ ਪਤਨੀਆਂ ਵੀ ਆਪਣੇ-ਆਪ ਵਿੱਚ ਰੋਣ-ਪਿੱਟਣਗੇ।14 ਹੋਰ ਪਰਿਵਾਰ-ਸਮੂਹਾਂ ਨਾਲ ਵੀ ਅਜਿਹਾ ਹੀ ਵਾਪਰੇਗਾ ਕਿ ਹਰ ਆਦਮੀ ਅਤੇ ਔਰਤ ਕੀਰਨੇ ਪਾਣਗੇ।"